12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰੂਪਨਗਰ 'ਚ ਬੈਂਕ ਪੈਨਸ਼ਨਰਾਂ ਵਲੋਂ ਧਰਨਾ <br/>

Ad Position 21
No active advertisement
ਅਜੀਤ ਡੈਸਕ 08-04-2026
ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਉੱਤਰੀ ਭਾਰਤ ਬੈਂਕ ਰਿਟਾਇਰੀਜ ਫੈਡਰੇਸ਼ਨ ਦੇ ਸੱਦੇ ਉੱਤੇ ਅੱਜ ਰੂਪਨਗਰ ਜ਼ਿਲ੍ਹੇ ਦੀ ਬੈਂਕ ਰਿਟਾਇਰੀਜ ਫੈਡਰੇਸ਼ਨ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਲਗਭਗ 100 ਦੇ ਕਰੀਬ ਪੈਨਸ਼ਨਰਾਂ ਨੇ ਭਾਗ ਲਿਆ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਆਲ ਇੰਡੀਆ ਆਰਗੇਨਾਈਜ਼ਿੰਗ ਸਕੱਤਰ ਅਤੇ ਸੁਬਾਈ ਜਨਰਲ ਸਕੱਤਰ ਦਵਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਬੈਂਕ ਪੈਨਸ਼ਨਰ ਪਿਛਲੇ ਢਾਈ ਦਹਾਕਿਆਂ ਤੋਂ ਪੈਨਸ਼ਨ ਵਿਚ ਵਾਧੇ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ 1994 ਤੋਂ ਬਾਅਦ ਬੈਂਕ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਹਰ ਚਾਰ ਸਾਲ ਬਾਅਦ ਵਾਧਾ ਕੀਤਾ ਜਾਂਦਾ ਰਿਹਾ ਹੈ, ਪਰ ਪਿਛਲੇ ਕਰੀਬ 30 ਸਾਲਾਂ ਵਿਚ ਪੈਨਸ਼ਨ ਵਿਚ ਇੱਕ ਵਾਰ ਵੀ ਵਾਧਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵਲੋਂ ਕਈ ਵਾਰ ਦੇਸ਼ ਪੱਧਰ ਤੇ ਅਤੇ ਸੂਬਾਈ ਪੱਧਰ 'ਤੇ ਧਰਨੇ ਦਿੱਤੇ ਗਏ ਹਨ ਅਤੇ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾ ਚੁੱਕੇ ਹਨ, ਪਰ ਹਾਲੇ ਤੱਕ ਕੋਈ ਢੁਕਵਾਂ ਨਤੀਜਾ ਸਾਹਮਣੇ ਨਹੀਂ ਆਇਆ | ਉਨ੍ਹਾਂ ਨੇ ਇਹ ਵੀ ਕਿਹਾ ਕਿ ਬੈਂਕਾਂ ਦੇ ਪੈਨਸ਼ਨ ਫੰਡ ਵਿਚ ਕਈ ਲੱਖ ਕਰੋੜ ਰੁਪਏ ਮੌਜੂਦ ਹਨ, ਇਸ ਦੇ ਬਾਵਜੂਦ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ | ਧਰਨੇ ਦੌਰਾਨ ਰਕੇਸ਼ ਅਗਰਵਾਲ ਅਤੇ ਰਵੀ ਜੈਨ ਨੇ ਵੀ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਹੈਲਥ ਬੀਮਾ ਸਕੀਮਾਂ 'ਤੇ ਲੱਗਦਾ ਜੀ.ਐਸ.ਟੀ. ਖਤਮ ਕੀਤਾ ਜਾਵੇ | ਇਸ ਮੌਕੇ ਤਰਲੋਚਨ ਸਿੰਘ, ਰਾਧੇ ਸ਼ਾਮ, ਰਣਜੀਤ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਸੁਰਤਾਪੁਰੀ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਪੈਨਸ਼ਨਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਮੋਰਿੰਡਾ ਵਲੋਂ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ 10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ <br/>
Ad Position 24