ਮੋਰਿੰਡਾ, 7 ਅਪ੍ਰੈਲ (ਤਰਲੋਚਨ ਸਿੰਘ ਕੰਗ)-ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਮੰਡਲ ਮੋਰਿੰਡਾ ਦੇ ਪ੍ਰਧਾਨ ਰਾਜੇਸ਼ ਭਾਟੀਆ ਵਲੋਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦਾ ਝੰਡਾ ਲਹਿਰਾ ਕੇ ਕੀਤੀ ਗਈ | ਪ੍ਰੋਗਰਾਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇਤਿਹਾਸ ਅਤੇ ਯੋਗਦਾਨ ਸਬੰਧੀ ਦੱਸਿਆ ਗਿਆ | ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਮਜਬੂਤੀ ਲਈ ਹਰ ਇੱਕ ਵਰਕਰ ਨੇ ਵਿਸ਼ੇਸ਼ ਸਹਿਯੋਗ ਰਿਹਾ ਹੈ | ਪਾਰਟੀ ਦਾ ਸਥਾਪਨਾ ਦਿਵਸ ਸਾਨੂੰ ਪਾਰਟੀ ਦੇ ਸਿਧਾਤਾਂ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਸ਼ਿਵਜੋਤ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਸਕੱਤਰ ਗੁਰਪ੍ਰੀਤ ਕੌਰ, ਮੀਤ ਪ੍ਰਧਾਨ ਰਜਨੀਸ਼ ਖੰਨਾ, ਮੰਗਤ ਰਾਮ ਸਾਬਕਾ ਮੰਡਲ ਪ੍ਰਧਾਨ, ਜਨਰਲ ਸਕੱਤਰ ਨੇਤਰ ਸਿੰਘ ਰਾਣਾ ਤੇ ਅਮਿਤ ਕੁਮਾਰ, ਸਕੱਤਰ ਅਸ਼ੋਕ ਕੁਮਾਰ, ਮਹਿਲਾ ਮੋਰਚਾ ਪ੍ਰਧਾਨ ਮੀਨੂ ਸ਼ਰਮਾ, ਮੀਤ ਪ੍ਰਧਾਨ ਮੰਜੂ ਸ਼ਰਮਾ, ਮਨਿਓਰਿਟੀ ਸੈੱਲ ਪ੍ਰਧਾਨ ਜਰਨੈਲ ਸਿੰਘ, ਕੈਸ਼ੀਅਰ ਕਸ਼ਮੀਰ ਚੰਦ, ਗਰੀਸ਼ ਸ਼ਰਮਾ ਆਦਿ ਮੌਜੂਦ ਸਨ |