ਸ਼੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੰਜਾਬ ਨਾਲ ਬਾਰ-ਬਾਰ ਲਿਖਤੀ ਮੀਟਿੰਗਾਂ ਰੱਦ ਕਰਨ ਦੇ ਰੋਸ ਵਜੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਮੱਖਣ ਕਾਲਸ, ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ, ਸੋਨੂੰ ਕੁਮਾਰ ਆਦਿ ਨੇ ਕਿਹਾ ਕਿ ਸਬ ਕਮੇਟੀ ਵਲੋਂ ਲਿਖਤੀ ਮੀਟਿੰਗ ਰੱਦ ਕੀਤੀ ਗਈ ਹੈ | ਜਿਸ ਦੇ ਰੋਸ ਵਜੋਂ ਡਵੀਜ਼ਨ ਦਫ਼ਤਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਆਉਂਦੇ ਹਨ, ਉਨ੍ਹਾਂ ਦਾ ਸਵਾਗਤ ਤਿੱਖੇ ਸਵਾਲਾਂ ਅਤੇ ਕਾਲ਼ੀਆਂ ਝੰਡੀਆਂ ਨਾਲ ਪਰਿਵਾਰਾਂ ਸਮੇਤ ਕੀਤਾ ਜਾਵੇਗਾ | ਜਿਸ ਦੀ ਨਿਰੋਲ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬਾਹਰੀ ਸ੍ਰੋਤ ਭਰਤੀ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ | ਜਦੋਂ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਵਲੋਂ ਬਾਹਰੀ ਸ੍ਰੋਤ ਭਰਤੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਕੀ ਅਤੇ ਜਾਇਜ਼ ਕਰਾਰ ਦਿੰਦਿਆਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ | ਇਸ ਮੌਕੇ ਅਮਰਦੀਪ ਸਿੰਘ ਢੇਰ, ਗੁਰਜੀਤ ਸਿੰਘ, ਜਸਵਿੰਦਰ, ਰਘੂਬੀਰ ਸਿੰਘ, ਰਿੰਕੂ, ਰੇਸ਼ਮ ਗਿਲ, ਅਮਿਤ ਕੋਟਲਾ, ਪਵਨ ਬਰੋਟਾ, ਸ਼ਰਨਜੀਤ ਸਿੰਘ, ਹਰੀਕਿਸ਼ਨ, ਮਨਜੀਤ ਸਿੰਘ, ਈਸ਼ਵਰ, ਸੁਰਿੰਦਰ ਬਰੋਟਾ, ਗੁਰਮੁਖ ਸਿੰਘ ਕਲੋਤਾ ਆਦਿ ਮੁਲਾਜ਼ਮ ਹਾਜ਼ਰ ਸਨ |