ਨੂਰਪੁਰ ਬੇਦੀ, 7 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪਿੰਡ ਜਤੋਲੀ ਵਿਖੇ ਤਰਸੇਮ ਲਾਲ ਬਿੱਲਾ, ਬਿੰਦੂ ਜਤੋਲੀ, ਬਿੱਟੂ ਜਤੋਲੀ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਵਿਰਾਸਤੀ ਖੇਡਾਂ 'ਚ ਜਿੱਤ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 3100 ਰੁਪਏ, 2100 ਰੁਪਏ ਅਤੇ 1100 ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਨਾਮ ਵੰਡ ਸਮਾਰੋਹ ਦੌਰਾਨ ਉੱਘੇ ਸਮਾਜ ਸੇਵੀ ਅਤੇ ਸਾਬਕਾ ਸੰਮਤੀ ਮੈਂਬਰ ਚੌਧਰੀ ਕੇਵਲ ਸਿੰਘ ਰਾਮਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਵਿਰਾਸਤੀ ਖੇਡ ਮੇਲੇ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਸਰਪ੍ਰਸਤ ਚੌਧਰੀ ਸੁਭਾਸ਼ ਚੰਦ ਰਾਮਪੁਰ ਨੇ ਵੀ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਮਾਜਿਕ ਏਕਤਾ ਅਤੇ ਸਭਿਆਚਾਰਕ ਜਾਗਰੂਕਤਾ ਲਈ ਅਜਿਹੇ ਮੇਲੇ ਸਮੇਂ-ਸਮੇਂ 'ਤੇ ਕਰਵਾਉਣੇ ਚਾਹੀਦੇ ਹਨ | ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਇਹ ਕੋਸ਼ਿਸ਼ ਪ੍ਰੇਰਨਾਦਾਇਕ ਹੈ | ਇਸ ਮੌਕੇ 'ਤੇ ਨੌਜਵਾਨ ਤੇ ਪਤਵੰਤੇ ਹਾਜ਼ਰ ਸਨ |