12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਅਤੇ ਦੁੱਮਣਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਮੋਰਿੰਡਾ, 7 ਅਪ੍ਰੈਲ (ਤਰਲੋਚਨ ਸਿੰਘ ਕੰਗ)-ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਅਤੇ ਦੁੱਮਣਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐੱਚ.ਓ. ਜਸ਼ਨ ਨੇ ਦੱਸਿਆ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਹਰ ਕੋਈ ਤਣਾਅ ਦਾ ਸ਼ਿਕਾਰ ਹੋ ਰਿਹਾ ਹੈ | ਗਲਤ ਜੀਵਨ ਸ਼ੈਲੀ, ਗਲਤ ਪਾਣ-ਪੀਣ, ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਚਮੜੀ ਰੋਗ, ਦਿਲ ਦੀਆਂ ਬਿਮਾਰੀਆਂ, ਅਨੀਮੀਆ, ਕੈਂਸਰ ਆਦਿ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਮਜਬੂਤੀ ਲਈ ਸਾਨੂੰ ਕਸਰਤ ਅਤੇ ਯੋਗਾ ਦਾ ਸਹਾਰਾ ਲੈਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁੰਦਰੀ ਦੇਵੀ ਐੱਲ.ਐੱਚ.ਵੀ, ਪਿ੍ਅੰਕਾ, ਕਮਲਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾ.ਜਗਨ ਨਾਥ ਭੰਡਾਰੀ ਤੇ ਰਾਣਾ ਜੈਨ ਸਿੰਘ ਮੁਕਾਰੀ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਤੋਲੀ ਵਿਖੇ ਵਿਰਾਸਤੀ ਖੇਡਾਂ 'ਚ ਜਿੱਤ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ <br/>
Ad Position 24