12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨੰਦਾ ਵਲੋਂ ਆਤਮ ਦਾਹ ਦੀ ਧਮਕੀ ਤੋਂ ਬਾਅਦ ਪੁਲਿਸ ਵਲੋਂ ਥਾਣੇ ਲਿਆ ਕੇ ਕੀਤਾ ਨਜਰਬੰਦ <br/>

Ad Position 21
No active advertisement
ਅਜੀਤ ਡੈਸਕ 08-04-2026
ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਸਾਬਕਾ 'ਆਪ' ਅਤੇ ਸਾਬਕਾ ਸ਼ਿਵ ਸੈਨਾ ਆਗੂ ਨਿਤਿਨ ਨੰਦਾ ਵਲੋਂ ਬੀਤੇ ਦਿਨ ਸ਼ੋਸ਼ਲ ਮੀਡੀਆ 'ਤੇ ਲਾਇਵ ਹੋ ਕੇ ਦਿੱਤੀ ਆਤਮ ਦਾਹ ਦੀ ਧਮਕੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਉਨ੍ਹਾਂ ਨੂੰ ਮੋਹਾਲੀ ਤੋਂ ਗਿ੍ਫਤਾਰ ਕਰਕੇ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਲਿਆ ਕੇ ਕੁੱਝ ਸਮੇਂ ਲਈ ਨਜਰਬੰਦ ਕੀਤਾ ਗਿਆ | ਜਿਸ ਤੋਂ ਬਾਅਦ ਨੰਦਾ ਨੂੰ ਸਮਰਥਕਾਂ ਅਤੇ ਪਰਿਵਾਰਿਕ ਮੈਂਬਰਾਂ ਦੇ ਨਾਲ ਉਨ੍ਹਾਂ ਨੂੰ ਉਪ ਪੁਲਿਸ ਕਪਤਾਨ ਦੇ ਦਫ਼ਤਰ ਮਜਾਰਾ ਵਿਖੇ ਲਿਜਾਇਆ ਗਿਆ ਅਤੇ ਡੀ.ਐਸ.ਪੀ. ਜ਼ਸਨਦੀਪ ਸਿੰਘ ਮਾਨ ਵਲੋਂ ਨੰਦਾ ਨਾਲ ਮੀਟਿੰਗ ਕੀਤੀ ਗਈ | ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਨੰਦਾਂ ਵਲੋਂ ਆਤਮ ਦਾਹ ਦਾ ਫੈਸਲਾ ਵਾਪਸ ਲੈ ਲਿਆ ਗਿਆ | ਨੰਦਾ ਨੇ ਗੱਲਬਾਤ ਕਰਦਿਆ ਕਿਹਾ ਕਿ ਬੀਤੇ ਵਰ੍ਹੇ 29 ਅਕਤੂਬਰ 2025 ਨੂੰ ਉਨ੍ਹਾਂ 'ਤੇ ਕਾਤਲਾਨਾ ਹਮਲਾ ਹੋਇਆ ਸੀ | ਜਿਸ ਤੋਂ ਬਾਅਦ ਪਿੰਡ ਅਗੰਮਪੁਰ ਦੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਸਿਆਸੀ ਦਬਾਅ ਤੋਂ ਬਾਅਦ ਜਾਂਚ ਦੌਰਾਨ ਮੁਕੱਦਮੇ ਤੋਂ ਬਾਹਰ ਕਰ ਦਿੱਤਾ ਗਿਆ ਸੀ | ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦਾ ਇੱਕ ਵਿਅਕਤੀ ਰਾਮ ਕੁਮਾਰ ਵੀ ਮਸਲੇ ਵਿਚ ਸ਼ਾਮਿਲ ਹੈ | ਜਿਸ ਦੀ ਜਮਾਨਤ ਦੀ ਅਰਜੀ ਪੰਜਾਬ ਅਤੇ ਚੰਡੀਗੜ੍ਹ ਹਾਈ ਕੋਰਟ ਵਲੋਂ 20 ਜਨਵਰੀ ਨੂੰ ਰੱਦ ਹੋਣ ਤੋਂ ਬਾਅਦ ਵੀ ਇਸ ਕਥਿਤ ਦੋਸ਼ੀ ਨੂੰ ਪੁਲਿਸ ਵਲੋਂ ਗਿ੍ਫਤਾਰ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਹਮਲੇ ਦੇ ਇਹ ਦੋਸ਼ੀ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ | ਜਿਸ ਦੇ ਰੋਸ਼ ਵਜੋਂ ਚਾਰ ਮਹੀਨੇ ਤੋਂ ਬਾਅਦ ਇਹ ਦੁਖਦਾਇਕ ਫੈਸਲਾ ਲੈਣ ਉਨ੍ਹਾਂ ਵਲੋਂ ਫੈਸਲਾ ਕੀਤਾ ਗਿਆ ਸੀ | ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੁਲਿਸ ਦੀ ਜਾਂਚ 'ਤੇ ਭਰੋਸਾ ਨਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਸਹੀ ਕੰਮ ਕਰਦੀ ਤਾਂ ਉਸਨੂੰ ਇਹ ਕਦਮ ਨਾ ਚੁੱਕਣਾ ਪੈਂਦਾ |
ਕੀ ਕਹਿਣਾ ਹੈ ਡੀ.ਐਸ.ਪੀ. ਦਾ ?
ਇਸ ਸਬੰਧੀ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਿੰਡ ਅਗੰਮਪੁਰ ਦੇ ਕਾਰੋਬਾਰੀ ਅਤੇ ਸਿਆਸੀ ਆਗੂ ਨਿਤਿਨ ਨੰਦਾ ਤੇ ਉਨ੍ਹਾਂ ਦੇ ਸਮਰਥਕ ਮੁਹਤਬਰਾਂ ਨੂੰ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਹੈ ਕਿ ਕਥਿਤ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨੰਗਲ ਤੋਂ ਭਾਖੜਾ ਡੈਮ ਨੂੰ ਜਾਣ ਵਾਲੀ ਰੇਲ ਗੱਡੀ ਅਤੇ ਬੱਸਾਂ ਰੋਕ ਕੇ ਮੁਲਾਜ਼ਮ ਜਥੇਬੰਦੀਆਂ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਗਰੀਬਦਾਸੀਯ ਸੰਪਰਦਾਇ ਦੇ ਮਹਾਤਮਾ ਦੀ ਯਾਦ 'ਚ ਉਸਾਰਿਆ ਯਾਦਗਾਰੀ ਗੇਟ ਸੰਗਤਾਂ ਨੂੰ ਕੀਤਾ ਸਮਰਪਿਤ <br/>
Ad Position 24