ਮੋਰਿੰਡਾ, 7 ਅਪ੍ਰੈਲ (ਪਿ੍ਤਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਣਜੋਤ ਸਿੰਘ ਖੱਟੜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਰਣਧੀਰ ਸਿੰਘ ਖੱਟੜਾ ਦਾ ਅਚਨਚੇਤ ਦਿਹਾਂਤ ਹੋ ਗਿਆ | ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਿਨਟ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਪਨਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਸੀਹੋ ਮਾਜਰਾ, ਗੁਰਵਿੰਦਰ ਸਿੰਘ ਕਕਰਾਲੀ, ਜਗਦੀਪ ਸਿੰਘ ਢੀਡਸਾ, ਪਰਮਿੰਦਰ ਸਿੰਘ ਮਿੰਟਾ ਤੂਰ, ਗੁਰਵਿੰਦਰ ਸਿੰਘ ਜੌਕੀ ਫਤਿਹਪੁਰ, ਸਾਬਕਾ ਚੇਅਰਮੈਨ ਹਰਪਾਲ ਸਿੰਘ ਬਮਨਾੜਾ, ਖੁਸ਼ਹਾਲ ਸਿੰਘ ਦਾਤਾਰਪੁਰ, ਆੜਤੀ ਆਗੂ ਮਨਦੀਪ ਸਿੰਘ ਰੌਣੀ, ਅਬੀਜੀਤ ਸਿੰਘ ਸੋਨੂੰ ਢੋਲਣ ਮਾਜਰਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ, ਸੈਕਟਰੀ ਯੂਨੀਅਨ ਦੇ ਪ੍ਰਧਾਨ ਬਹਾਦਰ ਸਿੰਘ ਸਮਾਣਾ, ਸਰਪੰਚ ਦਲਵੀਰ ਸਿੰਘ ਮੁੰਡੀਆਂ ਮੈਨੇਜਰ, ਇਕਬਾਲ ਸਿੰਘ ਸਾਲਾਪੁਰ ਆਦਿ ਨੇ ਰਣਧੀਰ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |