ਨੂਰਪੁਰ ਬੇਦੀ, 7 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਚੰਗੀ ਸਿਹਤ, ਵਰਲਡ ਹੈੱਲਥ ਡੇਅ ਸਬੰਧੀ ਲੈਕਚਰ ਕਰਵਾਇਆ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਵਿਸ਼ੇ ਦੇ ਸਬੰਧ ਵਿਚ ਬਤੌਰ ਮੁੱਖ ਬੁਲਾਰੇ ਵਜੋ ਮੈਡਮ ਜੋਤੀ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਹਿਲਾ ਸੁੱਖ, ਨਿਰੋਗੀ ਕਾਇਆ | ਇਸ ਦਾ ਭਾਵ ਹੈ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੈ, ਤਾਂ ਹੀ ਅਸੀਂ ਜੀਵਨ ਦੇ ਬਾਕੀ ਸੁੱਖਾਂ ਦਾ ਆਨੰਦ ਮਾਣ ਸਕਦੇ ਹਾਂ | ਅੱਜ ਦੀ ਤੇਜ਼ ਤਰਾਰ ਭੱਜ-ਦੌੜ ਭਰੀ ਜ਼ਿੰਦਗੀ ਵਿਚ ਅਸੀਂ ਪੈਸੇ ਪਿੱਛੇ ਤਾਂ ਇੰਨਾ ਦੌੜ ਰਹੇ ਹਾਂ ਕਿ ਆਪਣੀ ਸਿਹਤ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ | ਪਰ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੁਨੀਆ ਦੀ ਸਭ ਤੋਂ ਮਹਿੰਗੀ ਚੀਜ਼ ਸਾਡੀ 'ਸਿਹਤ' ਹੈ | ਇਸ ਤੋਂ ਇਲਾਵਾ ਮੈਡਮ ਹਿਮਾਨੀ, ਮੈਡਮ ਨਰਿੰਦਰ ਕੌਰ ਅਤੇ ਮੈਡਮ ਕੁਲਵਿੰਦਰ ਕੌਰ ਨੇ ਵੀ ਇਸ ਵਿਸ਼ੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਅੰਤ ਵਿਚ ਵਿਦਿਆਰਥੀਆਂ ਨੂੰ ਚੰਗੀ ਸਿਹਤ ਜਿਊਣ ਲਈ ਸਿੱਖਿਆ ਦਿੱਤੀ | ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |