ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਓਪਨ ਗਤਕਾ ਮੁਕਾਬਲਿਆਂ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਮੁਕਾਬਲਿਆਂ ਵਿਚ ਲਕਸ਼ਪ੍ਰੀਤ ਸਿੰਘ ਅਤੇ ਰਣਜੋਤ ਸਿੰਘ ਨੇ ਸੋਨੇ ਦੇ ਤਗਮੇ ਜਿੱਤੇ, ਜਦਕਿ ਅਭਿਜੀਤ ਸਿੰਘ ਨੇ ਚਾਂਦੀ ਅਤੇ ਅਰਸ਼ਦੀਪ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ | ਲਕਸ਼ਪ੍ਰੀਤ ਸਿੰਘ, ਰਣਜੋਤ ਸਿੰਘ ਅਤੇ ਅਭਿਜੀਤ ਸਿੰਘ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ | ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ ਅਤੇ ਮੈਡਮ ਗੁਣਵੰਤ ਕੌਰ ਵਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਗਤਕਾ ਪੰਜਾਬ ਦਾ ਪ੍ਰਸਿੱਧ ਰਵਾਇਤੀ ਕਲਾ ਹੈ, ਜੋ ਸਿੱਖ ਧਰਮ ਨਾਲ ਜੁੜੀ ਹੋਈ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ਆਰ ਭੂਵਨਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਇਹ ਬੱਚਿਆਂ ਤੇ ਕੋਚਾਂ ਦੀ ਮਿਹਨਤ ਦਾ ਨਤੀਜਾ ਹੈ |