12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਚਮਕੌਰ ਸਾਹਿਬ ਦੇ ਸਬ ਡਵੀਜ਼ਨਲ ਹਸਪਤਾਲ 'ਚ ਮਨਾਇਆ ਵਿਸ਼ਵ ਸਿਹਤ ਦਿਵਸ <br/>

Ad Position 21
No active advertisement
ਅਜੀਤ ਡੈਸਕ 08-04-2026
ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਾ: ਟੰਡਨ ਨੇ ਸਿਹਤਮੰਦ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤਮੰਦ ਜੀਵਨ ਦਾ ਮਤਲਬ ਸਿਰਫ ਬਿਮਾਰੀਆਂ ਤੋਂ ਦੂਰ ਰਹਿਣਾ ਨਹੀਂ, ਸਗੋਂ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਤੰਦਰੁਸਤ ਰਹਿਣਾ ਹੈ | ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ, ਸਾਫ਼-ਸੁਥਰਾ ਵਾਤਾਵਰਣ ਅਤੇ ਨਿਯਮਿਤ ਸਿਹਤ ਜਾਂਚਾਂ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹਨ | ਬੀ. ਈ. ਈ. ਹਰਵਿੰਦਰ ਸਿੰਘ ਸੈਣੀ ਨੇ ਲੋਕਾਂ ਨੂੰ ਆਪਣੀ ਜਿੰਦਗੀ ਵਿਚ ਤੰਦਰੁਸਤ ਆਦਤਾਂ ਸ਼ਾਮਿਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਰੋਜ਼ ਘੱਟੋ-ਘੱਟ 30 ਮਿੰਟ ਟਹਿਲਣਾ ਅਤੇ ਕਸਰਤ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤੰਬਾਕੂ ਅਤੇ ਜੰਕ ਫੂਡ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ ਅਤੇ ਇਨ੍ਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ | ਨਰੰਜਨ ਸਿੰਘ ਆਈ.ਸੀ.ਟੀ.ਸੀ ਕਾਉਂਸਲਰ ਨੇ ਨਸ਼ਾ ਮੁਕਤੀ ਅਤੇ ਐਚ.ਆਈ.ਵੀ. ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ•ਾਂ ਨੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣਾ ਹੀ ਸਿਹਤਮੰਦ ਜੀਵਨ ਦੀ ਕੁੰਜੀ ਹੈ | ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਦੰਦਾਂ ਦੀ ਸਾਫ਼ ਸਫ਼ਾਈ ਸਬੰਧੀ ਡਾ. ਸੁਮਿਤਾ ਸ਼ਰਮਾ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਕਾਲਜ ਬੇਲਾ ਵਿਖੇ 'ਮਿਸ਼ਨ ਸਿਹਤਮੰਦ ਪੰਜਾਬ' ਅਧੀਨ ਸਿਹਤ ਜਾਂਚ ਕੈਂਪ <br/> ਅਗਲੀ ਖ਼ਬਰ ਗਤਕਾ ਮੁਕਾਬਲਿਆਂ 'ਚ ਜੀਨੀਅਸ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ <br/>
Ad Position 24