ਰੂਪਨਗਰ, 8 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪ੍ਰਸਿੱਧ ਟਰਾਂਸਪੋਰਟਰ ਰਾਜਕੁਮਾਰ ਭੱਲਾ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਹਰਮਨ ਭੱਲਾ (35) ਦਾ ਦਿਲ ਦੀ ਧੜਕਣ ਰੁਕਣ ਨਾਲ ਦਿਹਾਂਤ ਹੋ ਗਿਆ | ਹਰਮਨ ਭੱਲਾ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਹਵੇਲੀ ਕਲਾ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ | ਇਸ ਮੌਕੇ ਸ਼ਹਿਰ ਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸ਼ਹਿਰ ਨਿਵਾਸੀ, ਟਰਾਂਸਪੋਰਟਰ, ਰੋਟੇਰੀਅਨ ਅਤੇ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਸ਼ਾਮਿਲ ਹੋਏ | ਹਾਜ਼ਰੀਨ ਵਿਚ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਅਸ਼ੋਕ ਵਾਹੀ, ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਸਾਬਕਾ ਪ੍ਰਧਾਨ ਸੰਜੇ ਵਰਮਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ, ਪ੍ਰਸਿੱਧ ਬਿਲਡਰ ਬਘੇਲ ਸਿੰਘ, ਰੋਟਰੀ ਕਲੱਬ ਰੂਪਨਗਰ ਦੇ ਸਾਬਕਾ ਪ੍ਰਧਾਨ ਅਤੇ ਪਰਮਾਰ ਹਸਪਤਾਲ ਦੇ ਪ੍ਰਬੰਧਕ ਡਾ. ਭਾਨੂ ਪਰਮਾਰ, ਐਡਵੋਕੇਟ ਜੇ.ਪੀ.ਐਸ. ਢੇਰ, ਐਡਵੋਕੇਟ ਅਮਰੀਕ ਸਿੰਘ ਕਟਵਾਲ, ਐਡਵੋਕੇਟ ਡੀ.ਐਸ. ਦਿਓਲ, ਡਿਪਟੀ ਡਾਇਰੈਕਟਰ (ਰਿਟਾ.) ਸਪੋਰਟਸ ਪੰਜਾਬ ਸੁਰਜੀਤ ਸਿੰਘ ਸੰਧੂ, ਬੈਂਕ ਇੰਪਲਾਇਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਜਟਾਣਾ, ਰੋਟੇਰੀਅਨ ਨਵਿੰਦਰ ਸਿੰਘ, ਰੋਟੇਰੀਅਨ ਪ੍ਰਦੀਪ ਕੁਮਾਰ, ਐਡਵੋਕੇਟ ਅਮਿੰਦਰਪ੍ਰੀਤ ਸਿੰਘ ਬਾਵਾ, ਮਨਦੀਪ ਸਿੰਘ ਬਵੇਜਾ, ਮਦਨ ਗੁਪਤਾ, ਪਰਵਿੰਦਰ ਪਾਲ ਸਿੰਘ ਬਿੰਟਾ, ਗੋਪਾਲ ਗਊਸ਼ਾਲਾ ਦੇ ਪ੍ਰਧਾਨ ਇੰਜੀਨੀਅਰ ਭਾਰਤ ਭੂਸ਼ਣ ਸ਼ਰਮਾ, ਤਰਲੋਚਨ ਸਿੰਘ, ਯਸਵੰਤ ਬੱਸੀ, ਮਨਿੰਦਰ ਪਾਲ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿਚ ਹੋਰ ਸ਼ਖ਼ਸੀਅਤਾਂ ਅਤੇ ਸ਼ਹਿਰ ਨਿਵਾਸੀ ਮੌਜੂਦ ਸਨ |