20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨਾ ਭਲਕੇ <br/>

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬ ਸਟੇਟ ਕਰਮਚਾਰੀ ਦਲ ਸੰਬੰਧਿਤ ਮੁਲਾਜ਼ਮਾਂ ਦੀ ਮੀਟਿੰਗ 'ਚ ਸਮੂਹ ਆਗੂ ਅਤੇ ਮੈਂਬਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 09-04-2026
ਸ੍ਰੀ ਚਮਕੌਰ ਸਾਹਿਬ, 8 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ (ਸਬੰਧਿਤ ਪੰਜਾਬ ਸਟੇਟ ਕਰਮਚਾਰੀ ਦਲ) ਦੀ ਮੀਟਿੰਗ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਹੋਈ | ਜਿਸ 'ਚ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦੇ ਜਲਦ ਨਿਪਟਾਰੇ ਲਈ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਅਤੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ 10 ਅਪ੍ਰੈਲ ਨੂੰ ਰੋਸ ਮੁਜ਼ਾਹਰੇ ਕਰਕੇ ਮੰਗ ਪੱਤਰ ਦੇਣ ਦੇ ਲਏ ਫ਼ੈਸਲੇ ਅਨੁਸਾਰ ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਮੂਹਰੇ ਪੁੱਜਣ ਦੀ ਅਪੀਲ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਸੰਬੋਧਨ ਵਿਚ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਡੀ. ਏ. ਦਾ ਬਣਦਾ ਏਰੀਅਰ ਵੀ ਨਾਲ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਵੱਖ ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਕੰਟਰੈਕਟ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਆਦਿ ਮੰਗਾਂ ਸਬੰਧੀ ਸਮੁੱਚਿਆਂ ਮੰਗਾਂ ਨੂੰ ਮੰਨੇ ਜਾਣ ਤੱਕ ਜਥੇਬੰਦੀ ਸੰਘਰਸ਼ ਜਾਰੀ ਰੱਖੇਗੀ | ਇਸ ਮੌਕੇ ਸੂਬੇ ਦੇ ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ, ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ, ਗੁਰਮੀਤ ਸਿੰਘ ਭੈਰੋਮਾਜਰਾ, ਜਸਵਿਮਦਰ ਸਿੰਘ ਪ੍ਰਧਾਨ ਮੁਹਾਲੀ, ਤਲਵਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਗੁਰਮੀਤ ਸਿੰਘ ਮਕੜੋਨਾ, ਕੁਲਵੰਤ ਸਿੰਘ, ਹਰਜੀਤ ਸਿੰਘ ਗਰੇਵਾਲ, ਗੁਰਚਰਨ ਸਿੰਘ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਮੇਜਰ ਸਿੰਘ, ਜਗਦੇਵ ਸਿੰਘ, ਜੈਪਾਲ, ਰਾਜਿੰਦਰਪਾਲ, ਜੋਗਾ ਸਿੰਘ, ਹੁਕਮ ਸਿੰਘ, ਜਸਵੰਤ ਸਿੰਘ ਆਦਿ ਸਮੇਤ ਜਥੇਬੰਦੀ ਨਾਲ ਸਬੰਧਿਤ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਹਸਪਤਾਲ ਤੋਂ ਸੇਵਾ ਮੁਕਤ ਡਾਕਟਰ ਪੀ.ਪੀ. ਸਿੰਘ ਦਾ ਦਿਹਾਂਤ ਅਗਲੀ ਖ਼ਬਰ ਸਰਵਿੰਗ ਹੈਂਡਸ ਸੁਸਾਇਟੀ ਨੇ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਟਰਾਈਸਾਈਕਲ ਦਿੱਤੀ <br/>
Ad Position 24