20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨੂਰਪੁਰ ਬੇਦੀ ਖੇਤਰ 'ਚ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ

Ad Position 21
No active advertisement
ਅਜੀਤ ਡੈਸਕ 09-04-2026
ਨੂਰਪੁਰ ਬੇਦੀ, 8 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਅਚਾਨਕ ਮੌਸਮੀ ਤਬਦੀਲੀ ਕਾਰਨ ਕਣਕ ਦੀ ਪੱਕੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਲਾਕੇ ਵਿਚ ਕਣਕ ਦੀ ਫ਼ਸਲ ਇਸ ਸਮੇਂ ਪੂਰੀ ਤਰ੍ਹਾਂ ਤਿਆਰ ਖੜੀ ਸੀ ਅਤੇ ਕਈ ਪਿੰਡਾਂ ਵਿਚ ਕਣਕ ਦੀ ਵਾਢੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਸੀ | ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਖੇਤਾਂ ਵਿਚ ਖੜੀ ਫ਼ਸਲ ਡਿੱਗਣ ਦਾ ਡਰ ਬਣ ਗਿਆ ਹੈ, ਜਿਸ ਨਾਲ ਉਪਜ ਅਤੇ ਦਾਣੇ ਦੀ ਕੁਆਲਟੀ ਦੋਵਾਂ 'ਤੇ ਅਸਰ ਪੈ ਸਕਦਾ ਹੈ | ਕਿਸਾਨਾਂ ਨੇ ਦੱਸਿਆ ਕਿ ਜੇ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਕਣਕ ਦੇ ਦਾਣੇ ਕਾਲੇ ਪੈ ਸਕਦੇ ਹਨ ਜਾਂ ਅੰਕੁਰਿਤ ਹੋਣ ਦਾ ਵੀ ਖਤਰਾ ਬਣ ਸਕਦਾ ਹੈ, ਜਿਸ ਨਾਲ ਮੰਡੀ ਵਿਚ ਉਨ੍ਹਾਂ ਨੂੰ ਠੀਕ ਭਾਅ ਨਹੀਂ ਮਿਲੇਗਾ | ਇਸ ਤੋਂ ਇਲਾਵਾ, ਖੇਤਾਂ ਵਿਚ ਪਾਣੀ ਖੜ੍ਹ ਜਾਣ ਨਾਲ ਕੱਟੀ ਹੋਈ ਫ਼ਸਲ ਨੂੰ ਸੰਭਾਲਣਾ ਵੀ ਮੁਸ਼ਕਿਲ ਹੋ ਜਾਵੇਗਾ | ਕਿਸਾਨਾਂ ਨੇ ਕਿਹਾ ਕਿ ਕਿਸਾਨੀ ਤਾਂ ਪਹਿਲਾਂ ਹੀ ਘਾਟੇ ਦਾ ਸੌਦਾ ਬਣੀ ਹੋਈ ਹੈ ਤੇ ਅਜਿਹੇ ਹਾਲਾਤਾਂ ਵਿਚ ਉਨ੍ਹਾਂ ਨੂੰ ਬਹੁਤ ਜਿਆਦਾ ਆਰਥਿਕ ਮਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਲਗਾਤਾਰ ਬੀਜਾਂ, ਖਾਦਾਂ ਅਤੇ ਪੈਸਟੀਸਾਈਡਜ ਦੇ ਵਧਦੇ ਰੇਟਾਂ ਕਾਰਨ ਉਹ ਪਹਿਲਾਂ ਹੀ ਕਰਜ਼ਿਆਂ ਦੀ ਮਾਰ ਹੇਠ ਹਨ | ਕਈ ਜਗ੍ਹਾ ਤਾਂ ਕਣਕ ਦੀਆਂ ਫ਼ਸਲਾਂ ਢਹਿ ਢੇਰੀ ਵੀ ਹੋ ਗਈਆਂ ਹਨ | ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੇਕਰ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਹੁੰਦਾ ਹੈ ਤਾਂ ਤੁਰੰਤ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਨਾਲ ਹੀ ਮੰਡੀਆਂ ਵਿਚ ਫ਼ਸਲ ਦੀ ਖਰੀਦ ਸਮੇਂ ਨਮੀ ਦੀ ਸ਼ਰਤਾਂ ਵਿਚ ਵੀ ਰਾਹਤ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ | ਅਚਾਨਕ ਆਏ ਇਸ ਮੌਸਮੀ ਬਦਲਾਅ ਨੇ ਨੂਰਪੁਰ ਬੇਦੀ ਖੇਤਰ ਦੇ ਕਿਸਾਨਾਂ ਲਈ ਚਿੰਤਾ ਦੀ ਸਥਿਤੀ ਪੈਦਾ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਢਿੱਲੋਂ/ਜੌਹ... ਅਗਲੀ ਖ਼ਬਰ ਬੀ.ਬੀ.ਐਮ.ਬੀ. ਹਸਪਤਾਲ ਤੋਂ ਸੇਵਾ ਮੁਕਤ ਡਾਕਟਰ ਪੀ.ਪੀ. ਸਿੰਘ ਦਾ ਦਿਹਾਂਤ
Ad Position 24