20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਹੋਈ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ | <br/> 09-04-2026
ਮੋਰਿੰਡਾ, 8 ਅਪ੍ਰੈਲ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ 10 ਅਪ੍ਰੈਲ ਨੂੰ ਮੋਗਾ ਵਿਖੇ ਹੋ ਰਹੀ ਮਹਾਂ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ਮੋਗਾ ਵਿਖੇ ਖੇਤੀ ਵਿਗਿਆਨੀਆਂ ਦਾ ਖੇਤੀ ਅਤੇ ਪਾਣੀ ਸਬੰਧੀ ਹੋ ਰਹੇ ਸੈਮੀਨਾਰ ਵਿਚ ਸ਼ਾਮਿਲ ਹੋਣ ਲਈ ਤਿਆਰੀਆਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ 10 ਅਪ੍ਰੈਲ ਨੂੰ ਮੋਗਾ ਜਾਣ ਲਈ ਵੱਡੀ ਗਿਣਤੀ ਵਿਚ ਕਿਸਾਨ ਸਵੇਰੇ 7 ਵਜੇ ਰਵਾਨਾ ਹੋਣਗੇ | ਮੀਟਿੰਗ ਦੌਰਾਨ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਕਿਸਾਨ ਆਗੂ ਪਾਲਾ ਸਿੰਘ, ਛੋਟਾ ਸਿੰਘ ਗੋਪਾਲਪੁਰ, ਬਲਜੀਤ ਸਿੰਘ ਮਾਜਰੀ ਅਤੇ ਜਸਵਿੰਦਰ ਸਿੰਘ ਕਾਈਨੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਸੋਨੀਆ ਪੁਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਨਕਲੀ ਫੈਕਟਰੀ ਤੋਂ ਤਿਆਰ ਕੀਤੀਆਂ ਨਕਲੀ ਖਾਦਾਂ ਸਣੇ ਇਕ ਵਿਅਕਤੀ ਕਾਬੂ
Ad Position 24