ਸ੍ਰੀ ਅਨੰਦਪੁਰ ਸਾਹਿਬ, 8 ਅਪ੍ਰੈਲ (ਕਰਨੈਲ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ 'ਚ ਪਾਰਟੀ ਦੇ ਕਈ ਦਿੱਗਜ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ | ਸਮਾਗਮ 'ਚ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹ ਾਂ ਨੇ ਵਰਕਰਾਂ 'ਚ ਨਵਾਂ ਜੋਸ਼ ਭਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸਾਬਕਾ ਸੂਬਾ ਸਕੱਤਰ ਅਰਵਿੰਦ ਮਿੱਤਲ ਅਤੇ ਸਭਿਆਚਾਰਕ ਵਿੰਗ ਦੇ ਸੂਬਾ ਕੋ-ਕਨਵੀਨਰ ਸੰਦੀਪ ਸਿੰਘ ਰਾਏ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਰਹੇ | ਉਨ੍ਹ ਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖੀ ਯੋਜਨਾਵਾਂ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਸਮਾਗਮ ਦੀ ਖ਼ਾਸ ਵਿਸ਼ੇਸ਼ਤਾ ਪਾਰਟੀ ਅੰਦਰ ਇਕਜੁੱਟਤਾ ਦੀ ਝਲਕ ਰਹੀ, ਜਿੱਥੇ ਅਵਿਨਾਸ਼ ਰਾਏ ਖੰਨਾ, ਅਜੈਵੀਰ ਸਿੰਘ ਲਾਲਪੁਰਾ ਅਤੇ ਅਰਵਿੰਦ ਮਿੱਤਲ ਇੱਕੋ ਮੰਚ 'ਤੇ ਇਕੱਠੇ ਨਜ਼ਰ ਆਏ | ਇਸ ਦਿ੍ਸ਼ ਨੇ ਵਰਕਰਾਂ 'ਚ ਨਵੀਂ ਉਮੀਦ ਜਗਾਈ ਅਤੇ ਪਾਰਟੀ ਦੀ ਅੰਦਰੂਨੀ ਏਕਤਾ ਨੂੰ ਮਜ਼ਬੂਤ ਸੰਦੇਸ਼ ਦਿੱਤਾ | ਪ੍ਰੋਗਰਾਮ ਦਾ ਸੰਚਾਲਨ ਨੌਜਵਾਨ ਆਗੂ ਬਲਰਾਮ ਪਰਾਸ਼ਰ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ | ਉਨ੍ਹ ਾਂ ਨੇ ਆਪਣੇ ਸੰਬੋਧਨ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਦੀਆਂ ਕਵਿਤਾਵਾਂ ਪੜ੍ਹ ਕੇ ਮਾਹੌਲ ਨੂੰ ਸਾਹਿਤਕ ਰੰਗ ਦਿੱਤਾ ਅਤੇ ਵਰਕਰਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਅਤੇ ਪੁਰਾਣੇ ਵਰਕਰਾਂ ਦਾ ਸਨਮਾਨ ਵੀ ਕੀਤਾ ਗਿਆ |