20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

'ਨੰਗਲ-ਭਾਖੜਾ ਡੈਮ ਮਿਊਜ਼ੀਅਮ' ਸ਼ਹਿਰ ਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਵੱਲ ਵੱਡਾ ਕਦਮ- ਬੈਂਸ <br/>

Ad Position 21
No active advertisement
ਨੰਗਲ ਭਾਖੜਾ ਡੈਮ ਮਿਊਜ਼ੀਅਮ ਦੀ ਮਾਡਲ ਤਸਵੀਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ | <br/> 09-04-2026
ਨੰਗਲ, 8 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ 'ਚ ਆਧੁਨਿਕ ''ਨੰਗਲ-ਭਾਖੜਾ ਡੈਮ ਮਿਊਜ਼ੀਅਮU ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਇਹ ਮਿਊਜ਼ੀਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ | ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ | ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ ਜੋ ਕਿ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ | ਸ. ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਹ ਮਿਊਜ਼ੀਅਮ ਪ੍ਰੋਜੈਕਟ ਇਸ ਦਿਸ਼ਾ ਵਿਚ ਇੱਕ ਮੀਲ ਪੱਥਰ ਸਾਬਤ ਹੋਵੇਗਾ, ਜੋ ਇਲਾਕੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ | ਉਨ੍ਹਾਂ ਹੋਰ ਦੱਸਿਆ ਕਿ ਨੰਗਲ 'ਚ ਵਿਕਾਸ ਦੇ ਕਈ ਹੋਰ ਪ੍ਰੋਜੈਕਟ ਵੀ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ | ਇਨ੍ਹਾਂ ਵਿਚ ਗਲਾਸ ਬਿ੍ਜ, ਆਧੁਨਿਕ ਆਡੀਟੋਰੀਅਮ ਅਤੇ ਹੋਰ ਕਈ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਯੋਜਨਾਵਾਂ ਸ਼ਾਮਲ ਹਨ, ਜੋ ਇਸ ਵੇਲੇ ਪ੍ਰਕਿਰਿਆ ਅਧੀਨ ਹਨ |

Ad Position 22
No active advertisement
ਪਿਛਲੀ ਖ਼ਬਰ 'ਨੰਗਲ-ਭਾਖੜਾ ਡੈਮ ਮਿਊਜ਼ੀਅਮ' ਸ਼ਹਿਰ ਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਵੱਲ ਵੱਡਾ ਕਦਮ- ਬੈਂਸ <br/> ਅਗਲੀ ਖ਼ਬਰ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਸਮਾਗਮ <br/>
Ad Position 24