ਰੂਪਨਗਰ, 8 ਅਪ੍ਰੈਲ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖੁਰਦ, ਰੂਪਨਗਰ ਵਿਖੇ ਮਿਤੀ 10 ਅਤੇ 11 ਅਪ੍ਰੈਲ 2026 (ਸ਼ੁੱਕਰਵਾਰ ਅਤੇ ਸ਼ਨੀਵਾਰ) ਨੂੰ ਤੀਜਾ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਅਤੇ ਪ੍ਰਸਿੱਧ ਕਥਾਵਾਚਕਾਂ ਵਲੋਂ ਗੁਰਬਾਣੀ ਦੀਆਂ ਵਿਸ਼ੇਸ਼ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਗਾਇਣ ਨਾਲ ਨਿਹਾਲ ਕਰਨਗੇ | ਇਸ ਸਬੰਧੀ ਜਾਣਕਾਰੀ ਸੰਤ ਬਾਬਾ ਮੋਹਨ ਸਿੰਘ ਪਿਹੋਵਾ ਵਾਲਿਆਂ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਹਰ ਸਾਲ ਬ੍ਰਹਮ ਗਿਆਨੀ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਦੀ ਯਾਦ ਵਿਚ ਕਰਵਾਇਆ ਜਾਂਦਾ ਹੈ | ਉਨ੍ਹਾਂ ਹੋਰ ਦੱਸਿਆ ਕਿ 11 ਅਪ੍ਰੈਲ ਨੂੰ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਇਲਾਕਾ ਵਾਸੀਆਂ ਅਤੇ ਸਮੂਹ ਸੰਗਤ ਨੂੰ ਸਮਾਗਮ 'ਚ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ |