ਘਨੌਲੀ, 8 ਅਪ੍ਰੈਲ (ਜਸਵੀਰ ਸਿੰਘ ਸੈਣੀ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ ਨੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਉੱਥੇ ਹੀ ਕਥਾਵਾਚਕ ਗਿਆਨੀ ਦਿਲਬਾਗ ਸਿੰਘ ਗੁਰਦੁਆਰਾ ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸੰਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਉਨ੍ਹਾਂ ਨੇ ਗੁਰੂ ਸਾਹਿਬ ਦੇ ਦੱਸੇ ਸਿਧਾਂਤਾਂ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ, ਸਕੱਤਰ ਲਾਭ ਸਿੰਘ, ਗਿਆਨੀ ਅਜੈਬ ਸਿੰਘ, ਗਿਆਨੀ ਗੁਰਿੰਦਰ ਸਿੰਘ, ਖਜਾਨਚੀ ਦਵਿੰਦਰ ਸਿੰਘ, ਰਾਮ ਆਸਰਾ ਸਿੰਘ, ਕਮਲਜੀਤ ਸਿੰਘ ਪਾਬਲਾ, ਸੁਖਦੇਵ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਬਿੱਟੂ, ਭੋਲਾ ਸਿੰਘ ਤੇ ਹੋਰ ਹਾਜ਼ਰ ਸਨ |