19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਤਨਖ਼ਾਹਾਂ ਤੋਂ ਵਾਂਝੇ ਏਡਿਡ ਸਕੂਲਾਂ ਦੇ ਅਧਿਆਪਕ ਖ਼ੂਨ ਨਾਲ ਖ਼ਤ ਲਿਖ ਕੇ ਦੇਣਗੇ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 09-04-2026
ਨੂਰਪੁਰ ਬੇਦੀ, 8 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਣ ਸਰਕਾਰ ਨੂੰ ਖ਼ੂਨ ਨਾਲ ਲਿਖ ਮੰਗ-ਪੱਤਰ ਦੇਣ ਦਾ ਫੈਸਲਾ ਕੀਤਾ ਹੈ | ਯੂਨੀਅਨ ਵਲੋਂ ਇਸ ਗੰਭੀਰ ਮੁੱਦੇ ਨੂੰ ਲੈ ਕੇ 9 ਅਪ੍ਰੈਲ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ | ਇਸ ਸਬੰਧ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ 11 ਮਹੀਨਿਆਂ ਤੋਂ ਪੰਜਾਬ ਦੇ ਕਈ ਜ਼ਿਲ਼ਿ੍ਹਆਂ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਦੇ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਅਨੇਕਾਂ ਮਹੀਨੇ ਬੀਤਣ ਉਪਰੰਤ ਵੀ ਪੀ.ਪੀ.ਓ ਆਰਡਰ ਜਾਰੀ ਨਹੀ ਕੀਤੇ ਗਏ | ਉਹਨਾਂ ਕਿਹਾ ਕਿ ਏਡਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਨਿਯਮਾਂ ਅਨੁਸਾਰ ਆਟੋ-ਪੈਰਿਟੀ ਲਾਗੂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਮਾੜਾ ਵਤੀਰਾ ਰਿਹਾ ਤਾਂ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਸੰਘਰਸ਼ ਨੂੰ ਤਿੱਖਾ ਕਰਕੇ 'ਕਰੋ ਜਾਂ ਮਰੋ' ਦੀ ਨੀਤੀ ਅਪਣਾਈ ਜਾਵੇਗੀ | ਉਹਨਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਤਨਖਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸੀ.ਐਮ. ਸਿਟੀ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਸਾਰੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਯੂਨੀਅਨ ਆਗੂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ, ਹਰਮਨਜੀਤ ਸਿੰਘ ਅਨੰਦਪੁਰ ਸਾਹਿਬ, ਨਵੀਨ ਕੁਮਾਰ, ਅਵਤਾਰ ਸਿੰਘ ਚਮਕੌਰ ਸਾਹਿਬ, ਸੁਰਿੰਦਰ ਸ਼ਰਮਾ, ਹਰਸ਼ਰਨ ਸਿੰਘ, ਹਰੀਸ਼, ਰਣਬੀਰ ਸਿੰਘ ਬ੍ਰਹਮਪੁਰ, ਸਤੀਸ਼ ਕੁਮਾਰ, ਵਿਨੈ ਕੁਮਾਰ, ਪਿ੍ੰ. ਨਵਦੀਪ ਕੁਮਾਰ, ਪਿ੍ੰ.ਸੁਖਪਾਲ ਕੌਰ ਵਾਲੀਆ, ਅਸ਼ੋਕ ਕੁਮਾਰ, ਅਸ਼ਵਨੀ ਸ਼ਰਮਾ, ਮੈਡਮ ਕਿਰਨ ਸਮੇਤ ਹੋਰਨਾਂ ਨੇ ਸਰਕਾਰ ਤੋਂ ਏਡਿਡ ਸਕੂਲਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਸਥਾਪਨਾ ਦਿਵਸ ਰੂਪਨਗਰ 'ਚ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਵਿਖੇ ਧਾਰਮਿਕ ਸਮਾਗਮ <br/>
Ad Position 24