23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਿ੍ਸ਼ਨਾ ਮੰਦਰ ਰੋਪੜ 'ਚ ਸਿਲੰਡਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

Ad Position 21
No active advertisement
ਅਜੀਤ ਡੈਸਕ 10-04-2026
ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)- ਅੱਜ ਕਿ੍ਸ਼ਨਾ ਮੰਦਰ ਰੋਪੜ 'ਚ ਅਚਾਨਕ ਸਿਲੰਡਰ ਨੂੰ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ | ਮੌਕੇ 'ਤੇ ਮੌਜੂਦ ਲੋਕਾਂ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਮੇਂ ਸਿਰ ਪਹੁੰਚੀ ਫਾਇਰ ਬਿ੍ਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਕੇ ਵੱਡੇ ਹਾਦਸੇ ਤੋਂ ਬਚਾਅ ਕਰ ਲਿਆ | ਜਾਣਕਾਰੀ ਮੁਤਾਬਕ ਮੰਦਰ 'ਚ ਤਿੰਨ ਦਿਨਾਂ ਦਾ ਧਾਰਮਿਕ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਹਲਵਾਈਆਂ ਵੱਲੋਂ ਲੰਗਰ ਦੀ ਤਿਆਰੀ ਕੀਤੀ ਜਾ ਰਹੀ ਸੀ | ਇਸ ਦੌਰਾਨ ਅਚਾਨਕ ਸਿਲੰਡਰ ਦੀ ਪਾਈਪ ਨੂੰ ਅੱਗ ਲੱਗ ਗਈ | ਉਸੇ ਥਾਂ 'ਤੇ ਹੋਰ ਦੋ ਸਿਲੰਡਰ ਵੀ ਮੌਜੂਦ ਸਨ, ਜਿਸ ਕਾਰਨ ਵੱਡਾ ਖ਼ਤਰਾ ਪੈਦਾ ਹੋ ਗਿਆ ਸੀ | ਸ਼ਰਧਾਲੂਆਂ ਨੇ ਦੱਸਿਆ ਕਿ ਉਸ ਵੇਲੇ ਮੰਦਰ ਵਿੱਚ ਕਾਫੀ ਗਿਣਤੀ ਵਿੱਚ ਲੋਕ ਮੌਜੂਦ ਸਨ, ਪਰ ਗਨੀਮਤ ਰਹੀ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ | ਫਾਇਰ ਬਿ੍ਗੇਡ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ 'ਤੇ ਕਾਬੂ ਪਾ ਲਿਆ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਕਰ ਲਿਆ | ਇਸ ਘਟਨਾ ਤੋਂ ਬਾਅਦ ਮੰਦਰ 'ਚ ਕੁਝ ਸਮੇਂ ਲਈ ਘਬਰਾਹਟ ਦਾ ਮਾਹੌਲ ਬਣ ਗਿਆ, ਪਰ ਬਾਅਦ 'ਚ ਸਥਿਤੀ ਸਧਾਰਨ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਮੱਛਲੀ ਕਲਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਉਠਾਏ ਗੰਭੀਰ ਸਵਾਲ <br/>
Ad Position 24