22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਰਾਣਾ ਕੇ ਪੀ ਸਿੰਘ ਵਲੋਂ ਸੂਬਾ ਸਰਕਾਰ ਕੋਲੋਂ ਫ਼ਸਲਾਂ ਦੇ ਨੁਕਸਾਨ ਦੇ ਤੁਰੰਤ ਮੁਆਵਜ਼ੇ ਦੀ ਮੰਗ

Ad Position 21
No active advertisement
ਅਜੀਤ ਡੈਸਕ 10-04-2026
ਨੰਗਲ, 9 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਬੀਤੇ ਦਿਨ ਪੰਜਾਬ ਵਿਚ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਦੀ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਗਈ | ਉਨ੍ਹਾਂ ਆਖਿਆ ਕਿ ਲਗਭਗ ਸਮੁੱਚੇ ਪੰਜਾਬ ਵਿਚ ਹੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਰਾਣਾ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਚਿੰਤਾ ਪ੍ਰਗਟਾਈ ਕੇ ਜਿੱਥੇ ਪਹਿਲਾਂ ਹੀ ਸੂਬੇ ਦਾ ਕਿਸਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉੱਥੇ ਹੀ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਕਾਫ਼ੀ ਨੁਕਸਾਨੀ ਗਈ ਹੈ, ਜਿਸ ਨਾਲ ਹੋਰ ਆਰਥਿਕ ਬੋਝ ਚੱਲਣਾ ਪਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਆਖਿਆ ਕਿ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਤੁਰੰਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਉਨ•ਾਂ ਨੂੰ ਆਰਥਿਕ ਤੌਰ 'ਤੇ ਰਾਹਤ ਪਹੁੰਚਾਉਣ ਲਈ ਬੰਦੋਬਸਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ 'ਤੇ ਭਰਤਗੜ੍ਹ 'ਚ ਕੀਤਾ ਜਾਗਰੂਕ <br/> ਅਗਲੀ ਖ਼ਬਰ ਰਾਣਾ ਰਵਨੀਤ ਸਿੰਘ ਕੰਗ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ
Ad Position 24