ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਰਿਟਾ:ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਹੋਮ ਵਿਖੇ ਹੋਈ | ਜਿਸ ਵਿਚ ਪਿਛਲੇ ਦਿਨੀਂ ਵਿੱਛੜੇ ਸਾਥੀ ਨਿਰਮਲ ਸਿੰਘ ਬਾਲਸੰਡਾ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਇਸੇ ਮਹੀਨੇ ਜਨਮ ਦਿਨ ਵਾਲੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ | ਜਨਰਲ ਸਕੱਤਰ ਲਛਮਣ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਮੋਹਨ ਸਿੰਘ, ਕੈਪਟਨ ਹਰਪਾਲ ਸਿੰਘ, ਪ੍ਰਗਟ ਸਿੰਘ ਰੋਲੂਮਾਜਰਾ, ਪਿਵੰਸੀ ਕਿ੍ਸ਼ਨ ਲਾਲ, ਮਾਸਟਰ ਜਗਦੇਵ ਸਿੰਘ, ਹਰਚੰਦ ਸਿੰਘ ਜਗਤਪੁਰਾ, ਬਾਰਾ ਸਿੰਘ ਕੰਗ ਆਦਿ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਪੈਨਸ਼ਨਰ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦਾ ਬਕਾਇਆ ਉਨ੍ਹਾਂ ਦੇ ਵਾਰਸਾਂ ਨੂੰ ਤੁਰੰਤ ਦਿੱਤਾ ਜਾਵੇ | ਮੀਟਿੰਗ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਵਲੋਂ ਪੈਨਸ਼ਨਰਾਂ ਦੀਆਂ ਸਰਕਾਰ ਵਲੋਂ ਰੋਕੀਆਂ 5 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ 30-06-2026 ਤੱਕ ਜਾਰੀ ਕਰਨ ਦੇ ਜਾਰੀ ਕੀਤੇ ਹੁਕਮ ਦਾ ਸਵਾਗਤ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸਬੰਧੀ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਸ੍ਰੀ ਸੋਖਲ ਵਲੋਂ ਪੇਸ਼ ਕੀਤੇ ਮਤੇ ਤਹਿਤ ਸਮੂਹ ਪੈਨਸ਼ਨਰਾਂ ਦੀ ਡਾਇਰੈਕਟਰੀ 2026 ਛਪਵਾਉਣ ਦਾ ਫ਼ੈਸਲਾ ਕੀਤਾ ਗਿਆ, ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪਣੀ ਪਾਸਪੋਰਟ ਸਾਈਜ਼ ਫ਼ੋਟੋ ਜਲਦੀ ਦਫ਼ਤਰ ਵਿਚ ਭੇਜੀ ਜਾਵੇ | ਇਸ ਮੌਕੇ ਉਪਰੋਕਤ ਤੋਂ ਇਲਾਵਾ ਪਵਨ ਕੁਮਾਰ ਸੁਪਰਡੈਂਟ, ਇੰਜੀ ਕੁਲਤਾਰ ਸਿੰਘ, ਕਿਸ਼ੋਰ ਸਿੰਘ, ਗੁਰਦਿਆਲ ਸਿੰਘ, ਮਾ:ਸੁਰਜੀਤ ਸਿੰਘ, ਜਸਵੰਤ ਸਿੰਘ, ਅਮਰ ਸਿੰਘ, ਰਾਮ ਸਿੰਘ, ਨਿਰਮਲ ਸਿੰਘ, ਗੁਰਦੀਪ ਕੌਰ, ਜਸਵੀਰ ਕੌਰ, ਅਵਤਾਰ ਕੌਰ, ਕੁਲਦੀਪ ਕੌਰ ਆਦਿ ਮੈਂਬਰ ਹਾਜ਼ਰ ਸਨ |