ਰੂਪਨਗਰ, 9 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਗਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਜ਼ਿਲ੍ਹਾ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਕਰਵਾਈ ਗਈ | ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਵੀ ਭਾਗ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਜਿਸ ਵਿਚ ਸਿੰਗਲ ਸੋਟੀ ਟੀਮ, ਸਿੰਗਲ ਸੋਟੀ ਵਿਅਕਤੀਗਤ, ਫਰੀ ਸੋਟੀ ਟੀਮ ਅਤੇ ਫਰੀ ਸੋਟੀ ਵਿਅਕਤੀਗਤ ਦੇ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਅੰਡਰ-14 ਲੜਕੀਆਂ ਸਿੰਗਲ ਸੋਟੀ ਵਿਅਕਤੀਗਤ ਵਿਚ ਸਤਸਾਹਿਬਲੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ 14 ਲੜਕਿਆਂ ਸਿੰਗਲ ਸੋਟੀ ਟੀਮ ਵਿਚ ਹਰਜੋਤ ਸਿੰਘ, ਸੁਖਦੀਪ ਸਿੰਘ ਅਤੇ ਹਰਜਸ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ-17 ਲੜਕਿਆਂ ਸਿੰਗਲ ਸੋਟੀ ਟੀਮ ਵਿਚ ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅੰਡਰ-17 ਲੜਕਿਆਂ ਸਿੰਗਲ ਸੋਟੀ ਵਿਅਕਤੀਗਤ ਵਿਚ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅੰਡਰ-17 ਲੜਕਿਆਂ ਫਰੀ ਸੋਟੀ ਵਿਅਕਤੀਗਤ ਵਿਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅੰਡਰ-19 ਲੜਕਿਆਂ ਸਿੰਗਲ ਸੋਟੀ ਵਿਅਕਤੀਗਤ ਵਿਚ ਸੁਖਮਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਕੋਚ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਪਹੁੰਚਣ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਅੱਗੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਤਰਨਜੀਤ ਸਿੰਘ (ਗਤਕਾ ਕੋਚ), ਬਲਜਿੰਦਰ ਕੌਰ (ਟੀਮ ਇੰਚਾਰਜ), ਗੀਤਾ ਰਾਣੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |