22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਰੁਜ਼ਗਾਰ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 10-04-2026
ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਮਿੰਨੀ ਸਕੱਤਰੇਤ ਵਿਖੇ ਅੱਜ ਸਵੇਰੇ 10:00 ਵਜੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿਚ ਪੇ.ਟੀ.ਐਮ ਕੰਪਨੀ ਵਲੋਂ ਵੱਖ-ਵੱਖ ਅਹੁਦਿਆਂ ਦੀਆਂ ਲਗਭਗ 50 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ 1. ਫੀਲਡ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ 10ਵੀਂ, 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ 'ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | 2 ਸੀਨੀਅਰ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ 12ਵੀਂ ਅਤੇ ਇਸ ਤੋਂ ਵੱਧ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000 ਤੋਂ 23,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | 3 ਇੰਡੀਵੀਜ਼ੂਅਲ ਗਰੁੱਪ ਲੀਡਰ ਦੀਆਂ ਅਸਾਮੀਆਂ ਲਈ 12ਵੀਂ ਅਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 22,000 ਤੋਂ 25,000 ਰੁਪਏ ਤੱਕ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | ਉਨ•ਾਂ ਦੱਸਿਆ ਕਿ ਨੌਕਰੀ ਦਾ ਸਥਾਨ ਕੀਰਤਪੁਰ ਸਾਹਿਬ, ਆਨੰਦਪੁਰ ਸਾਹਿਬ ਅਤੇ ਨੰਗਲ ਹੈ | ਇਸ ਕੈਂਪ ਵਿਚ ਕੇਵਲ ਪੁਰਸ਼ ਉਮੀਦਵਾਰ ਹੀ ਇੰਟਰਵਿਊ ਲਈ ਆ ਸਕਦੇ ਹਨ | ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਜੇ ਸਾਹਨੀ ਨੂੰ ਮੁੜ ਬਲਾਕ ਕਾਂਗਰਸ ਨੰਗਲ ਦਾ ਪ੍ਰਧਾਨ ਐਲਾਨਿਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ <br/>
Ad Position 24