22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਹਿਮ ਮੀਟਿੰਗ ਕੱਲ੍ਹ <br/>

Ad Position 21
No active advertisement
ਜਾਣਕਾਰੀ ਦੇਣ ਮੌਕੇ ਸੰਘਰਸ਼ੀਲ ਆਗੂ | ਤਸਵੀਰ: ਰਾਜੇਸ਼ ਚੌਧਰੀ <br/> 10-04-2026
ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਹਿਮਾਚਲ ਵਿਖੇ ਲਗਾਏ ਐਂਟਰੀ ਟੈਕਸ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਪੰਜਾਬ ਮੋਰਚਾ, ਆਜ਼ਾਦ ਟੈਕਸੀ ਯੂਨੀਅਨ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਅਤੇ ਜ਼ਿਲ੍ਹਾ ਭਰ ਦੀਆਂ ਟੈਕਸੀ ਯੂਨੀਅਨਾਂ ਦੇ ਪ੍ਰਧਾਨਾਂ ਅਤੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸਾਂਝੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ 11 ਅਪ੍ਰੈਲ ਦਿਨ ਸ਼ਨੀਵਾਰ ਬਾਅਦ ਦੁਪਹਿਰ 3 ਵਜੇ ਪੰਜ ਪਿਆਰਾ ਪਾਰਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਘਰਸ਼ੀ ਆਗੂਆਂ ਅਤੇ ਸਮਰਥਕਾਂ ਦੀ ਇੱਕ ਜ਼ਰੂਰੀ ਮੀਟਿੰਗ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਹੁਣ ਤੱਕ ਪੰਜਾਬ ਸਰਕਾਰ ਅਤੇ ਹਿਮਾਚਲ ਸਰਕਾਰ ਦੀ ਕਾਰਗੁਜ਼ਾਰੀ ਦੀ ਨਜ਼ਰਸ਼ਾਨੀ ਕੀਤੀ ਜਾਵੇਗੀ ਅਤੇ ਸਾਰੇ ਸੰਬੰਧਿਤ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਹੋਵੇਗੀ | ਇਸ ਦੇ ਨਾਲ ਹੀ ਹਿਮਾਚਲ ਪ੍ਰਸ਼ਾਸਨ ਵਲੋਂ ਇਸ ਗੰਭੀਰ ਮਸਲੇ ਪ੍ਰਤੀ ਅਪਣਾਏ ਜਾ ਰਹੇ ਢਿਲਮੱਠ ਰਵੱਈਏ ਨੂੰ ਵੀ ਵਿਚਾਰਿਆ ਜਾਵੇਗਾ | ਆਗੂਆਂ ਨੇ ਸਪੱਸ਼ਟ ਕੀਤਾ ਕਿ ਅਗਲੀ ਸੰਘਰਸ਼ੀ ਰਣਨੀਤੀ ਅਤੇ ਕਾਰਵਾਈ ਦਾ ਐਲਾਨ ਮੌਕੇ 'ਤੇ ਹੀ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਸਾਨ ਆਗੂ ਸੇਠੀ ਸ਼ਰਮਾ, ਕਰਨਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ, ਵਾਈਸ ਪ੍ਰਧਾਨ ਕਮਲਜੀਤ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਥਾਣਾ, ਹਰਪ੍ਰੀਤ ਸਿੰਘ ਭੱਟੋ, ਕਸ਼ਮੀਰ ਸਿੰਘ ਨੰਗਲੀ, ਪਰਮਜੀਤ ਸਿੰਘ ਸਰਪੰਚ ਕਕਰਾਲਾ, ਹਰਦੀਪ ਸਿੰਘ ਸਰਪੰਚ ਬਲਹੇੜਾ ਅਤੇ ਦਰਸ਼ਨ ਸਿੰਘ ਸਮੇਤ ਹੋਰ ਕਈ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਪ ਮੁੱਖ ਮੰਤਰੀ ਵਲੋਂ ਹਰੋਲੀ 'ਚ ਜਲ ਸ਼ਕਤੀ ਵਿਭਾਗ ਦੇ ਰੈਸਟ ਹਾਊਸ ਦਾ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂਰਪੁਰ ਬੇਦੀ ਵਿਖੇ 11 ਨੂੰ ਮੀਟਿੰਗ 'ਚ ਸੂਬਾ ਪ੍ਰਧਾਨ ਗੁਰਪਾਲ...
Ad Position 24