12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ 'ਤੇ ਪੰਜਾਬ ਸਰਕਾਰ ਦੀ ਖ਼ਾਮੋਸ਼ੀ ਮੰਦਭਾਗੀ-ਵਿਸਕੀ <br/>

Ad Position 21
No active advertisement
ਅਜੀਤ ਡੈਸਕ 11-04-2026
ਰੂਪਨਗਰ, 10 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਪਰ ਪੰਜਾਬ ਸਰਕਾਰ ਮੁਆਵਜ਼ੇ ਦੇ ਮਾਮਲੇ 'ਚ ਅਜੇ ਵੀ ਖ਼ਾਮੋਸ਼ ਹੈ | ਇਹ ਗੱਲ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਚੁੱਕਦਿਆਂ ਕਹੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਲਈ ਜਲਦ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ | ਵਿਸਕੀ ਨੇ ਕਿਹਾ ਕਿ ਕਾਂਗਰਸ ਸਮੇਤ ਸਾਰੀਆਂ ਰਾਜਨੀਤਕ ਪਾਰਟੀਆਂ ਤੇ ਕਿਸਾਨ ਯੂਨੀਅਨਾਂ ਵਲੋਂ ਲਗਾਤਾਰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਫ਼ਸਲ ਵੇਚਣ 'ਤੇ ਹੀ ਕਿਸਾਨ ਆਪਣਾ ਪੁਰਾਣਾ ਕਰਜ਼ਾ ਉਤਾਰਦੇ ਹਨ ਅਤੇ ਅਗਲੀ ਫ਼ਸਲ ਲਈ ਬੀਜ, ਖਾਦਾਂ ਤੇ ਦਵਾਈਆਂ ਦਾ ਪ੍ਰਬੰਧ ਕਰਦੇ ਹਨ | ਇਸ ਤੋਂ ਇਲਾਵਾ ਪਰਿਵਾਰਕ ਖ਼ਰਚੇ ਵੀ ਫ਼ਸਲਾਂ ਤੋਂ ਹੋਣ ਵਾਲੀ ਆਮਦਨ ਨਾਲ ਹੀ ਚੱਲਦੇ ਹਨ | ਵਿਸਕੀ ਨੇ ਕਿਹਾ ਕਿ ਮੌਸਮ ਦੀ ਮਾਰ ਕਾਰਨ ਹੋਏ ਨੁਕਸਾਨ ਨਾਲ ਕਿਸਾਨ ਭਾਰੀ ਮੁਸ਼ਕਿਲਾਂ ਵਿਚ ਘਿਰੇ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ -ਮੋਟਰਸਾਈਕਲ ਸਵਾਰ ਦੀ ਮੌਤ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ <br/>
Ad Position 24