12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ -ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 11-04-2026
ਨੰਗਲ, 10 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਸੜਕ 'ਤੇ ਪਿੰਡ ਬੰਦਲੈਹੜੀ 'ਚ ਬੀਤੀ ਦੇਰ ਸ਼ਾਮ ਇਕ ਹੋਰ ਸੜਕ ਹਾਦਸਾ ਵਾਪਰਿਆ, ਜਿਸ 'ਚ ਇਕ ਟਰੱਕ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸਵਰਨ ਸਿੰਘ ਦਸਗਰਾਈ 48 ਸਾਲ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਵਰਨ ਸਿੰਘ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ ਨੰਬਰ ਪੀਬੀ 16 ਬੀ 75 49 'ਤੇ ਸਵਾਰ ਹੋ ਕੇ ਨੰਗਲ ਵਾਲੇ ਪਾਸੇ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਤਾਂ ਪਿੰਡ ਬੰਦਲਹੜੀ ਵਿਖੇ ਰੇਤ ਨਾਲ ਭਰੇ ਟਰੱਕ ਜਿਸ ਦਾ ਨੰਬਰ ਐਚਪੀ 40 ਡੀ 51 75 ਨਾਲ ਇਸ ਦੀ ਟੱਕਰ ਹੋ ਗਈ, ਜਿਸ 'ਚ ਉਕਤ ਵਿਅਕਤੀ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਹੋਰ ਜਾਣਕਾਰੀ ਲਈ ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਅਜੀਤ ਮੁਹੰਮਦ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਅਗਲੀ ਖ਼ਬਰ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ 'ਤੇ ਪੰਜਾਬ ਸਰਕਾਰ ਦੀ ਖ਼ਾਮੋਸ਼ੀ ਮੰਦਭਾਗੀ-ਵਿਸਕੀ <br/>
Ad Position 24