ਨੂਰਪੁਰ ਬੇਦੀ, 10 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਹਰੀਪੁਰ ਦੇ ਨਜ਼ਦੀਕ ਬੱਸ ਅੱਡੇ 'ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਵਿਚ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਦੁਕਾਨ ਮਾਲਕ ਹਰਜਿੰਦਰ ਸਿੰਘ ਵਾਸੀ ਖਟਾਣਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ | ਸਵੇਰੇ ਜਦੋਂ ਉਹ ਦੁਕਾਨ ਤੇ ਆਇਆ ਤਾਂ ਦੇਖਿਆ ਕਿ ਦੁਕਾਨ ਦੇ ਦੋਵੇਂ ਤਾਲੇ ਟੁੱਟੇ ਹੋਏ ਸਨ ਅਤੇ ਦੁਕਾਨ ਅੰਦਰ ਕਰਿਆਨੇ ਦਾ ਸਮਾਨ ਵਿਖਰਿਆ ਹੋਇਆ ਸੀ | ਉਸਨੇ ਦੱਸਿਆ ਕਿ ਚੋਰਾਂ ਵਲੋਂ ਦੁਕਾਨ 'ਚੋਂ 5 ਟੀਨ ਰਿਫਾਇੰਡ ਤੇਲ, 2 ਟੀਨ ਡਾਲਡਾ ਘਿਓ ਅਤੇ ਹੋਰ ਕਰਿਆਨੇ ਦਾ ਕੀਮਤੀ ਸਮਾਨ ਚੋਰੀ ਕੀਤਾ ਗਿਆ ਹੈ | ਦੁਕਾਨਦਾਰ ਅਨੁਸਾਰ ਉਸਦਾ ਕਰੀਬ 2 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ | ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸਬੂਤ ਮਿਟਾਉਣ ਲਈ ਚੋਰਾਂ ਨੇ ਸਭ ਤੋਂ ਪਹਿਲਾਂ ਦੁਕਾਨ ਦੇ ਅੰਦਰ ਤੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਤੋੜਿਆ | ਪੀੜਤ ਦੁਕਾਨਦਾਰ ਵਲੋਂ ਇਸ ਸਬੰਧੀ ਪੁਲਸ ਚੌਕੀ ਹਰੀਪੁਰ ਵਿਖੇ ਚੋਰੀ ਦੀ ਵਾਰਦਾਤ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ | ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਜਲਦ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ |