ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਵਿਰਾਸਤੀ ਮਾਰਗ ਬਣਾਉਣ ਦੇ ਮਾਮਲਾ ਮੁੜ ਚਰਚਾ 'ਚ ਆ ਗਿਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਪੱਸ਼ਟ ਕੀਤਾ ਹੈ ਕਿ ਇਤਿਹਾਸਕ ਤਖ਼ਤ ਦੇ ਨਜ਼ਦੀਕ ਕਿਸੇ ਵੀ ਤਰ੍ਹ ਾਂ ਦਾ ਨਿਰਮਾਣ ਕੰਮ ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਤੋਂ ਬਗੈਰ ਨਹੀਂ ਹੋ ਸਕਦਾ | ਉਨ੍ਹ ਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵਲੋਂ ਤਿਆਰ ਕੀਤਾ ਗਿਆ ਵਿਰਾਸਤੀ ਮਾਰਗ ਪ੍ਰੋਜੈਕਟ ਡਜ਼ਾਇਨ 'ਚ ਖਾਮੀਆਂ ਕਾਰਨ ਰੋਕਣਾ ਪਿਆ ਸੀ, ਕਿਉਂਕਿ ਇਸ ਨਾਲ ਤਖ਼ਤ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਣ ਦਾ ਖ਼ਤਰਾ ਸੀ | ਹੁਣ ਸਰਕਾਰ ਵਲੋਂ ਨਵੇਂ ਰੂਟ 'ਤੇ ਇਹ ਯੋਜਨਾ ਲਿਆਂਦੀ ਜਾ ਰਹੀ ਹੈ, ਜਿਸ 'ਤੇ ਵੀ ਕਮੇਟੀ ਨੇ ਅਸਹਿਮਤੀ ਜਤਾਈ ਹੈ | ਭਾਈ ਚਾਵਲਾ ਨੇ ਕਿਹਾ ਕਿ ਜਿਸ ਮਾਰਗ ਦੀ ਗੱਲ ਕੀਤੀ ਜਾ ਰਹੀ ਹੈ, ਉਹ ਸ਼੍ਰੋਮਣੀ ਕਮੇਟੀ ਦੀ ਮਲਕੀਅਤ ਹੈ ਅਤੇ ਇੱਥੇ ਕਿਸੇ ਵੀ ਤਰ ਾਂ ਦਾ ਕੰਮ ਇਕਪੱਖੀ ਤਰੀਕੇ ਨਾਲ ਨਹੀਂ ਕੀਤਾ ਜਾ ਸਕਦਾ | ਉਨ ਾਂ ਜ਼ੋਰ ਦੇ ਕੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਾਰਮਿਕ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ ਹਰ ਫੈਸਲਾ ਸਾਂਝੀ ਸਹਿਮਤੀ ਨਾਲ ਹੀ ਹੋਣਾ ਚਾਹੀਦਾ ਹੈ | ਉਨ੍ਹ ਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ 'ਚ ਸਿੱਖ ਭਾਵਨਾਵਾਂ ਦਾ ਆਦਰ ਕਰਦਿਆਂ ਸੋਚ-ਵਿਚਾਰ ਨਾਲ ਕਦਮ ਚੁੱਕੇ ਜਾਣ |