12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 11-04-2026
ਨੂਰਪੁਰ ਬੇਦੀ, 10 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਵਲੋਂ ਸਮੇਂ- ਸਮੇਂ ਸਿਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਸਿੱਖਿਆ ਹੋਰ ਨੂੰ ਹੁਲਾਰਾ ਦਿੱਤਾ ਜਾ ਸਕੇ | ਜਿਸ ਤਹਿਤ ਅੱਜ ਸਵੇਰ ਦੀ ਸਭਾ ਵਿਚ ਸਕੂਲ ਮੁਖੀ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਰਹਿਨੁਮਾਈ ਹੇਠ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਵੰਡੀਆਂ ਗਈਆਂ | ਡਾ: ਵਿਨੋਦ ਚੰਦਨ ਨੇ ਦੱਸਿਆ ਕਿ ਸਮਾਰਟ ਸਕੂਲ ਧਮਾਣਾ ਹਮੇਸ਼ਾ ਹੀ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਮੇਂ ਸਮੇਂ ਤੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਹਲਾਸ਼ੇਰੀ ਦੇਣ ਤੇ ਪ੍ਰੇਰਿਤ ਕਰਨ ਲਈ ਯਤਨਸ਼ੀਲ ਹੈ | ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆ ਨੇ ਆਖਿਆ ਕਿ ਛੇਵੀਂ ਜਮਾਤ ਵਿਚ ਦਾਖਲ ਹੋਣ ਵਾਲੇ ਹਰ ਵਿਦਿਆਰਥੀ ਨੂੰ ਇਹ ਸਕੂਲ ਕਿੱਟ ਦਿੱਤੀ ਜਾਵੇਗੀ | ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੁੱਖੂ ਸਰਕਾਰ ਵਿਰੁੱਧ ਭਾਜਪਾ ਨੇ ਕੱਢੀ ਰੋਸ ਰੈਲੀ <br/> ਅਗਲੀ ਖ਼ਬਰ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਟਿੱਬਾ ਨੰਗਲ ਵਿਖੇ ਤਿੰਨ ਰੋਜ਼ਾ ਸੰਤ ਸਮਾਗਮ ਸ਼ਰਧਾਪੂਰਵਕ ਸਮਾਪਤ <br/>
Ad Position 24