11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੁੱਢਾ ਦਲ ਵਲੋਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਨਵੇਂ ਦਰਬਾਰ ਦੀ ਸੇਵਾ ਸੰਪੂਰਨ <br/>

Ad Position 21
No active advertisement
ਅਜੀਤ ਡੈਸਕ 11-04-2026
ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਕਰਨੈਲ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਸੈਕਟਰ 47 ਚੰਡੀਗੜ੍ਹ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਦੇ ਦਰਬਾਰ ਦੀ ਨਵੀਂ ਇਮਾਰਤ ਦੀ ਅਰੰਭ ਕੀਤੀ ਸੇਵਾ ਅਕਾਲ ਪੁਰਖ ਦੀ ਕਿਰਪਾ ਸਦਕਾ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੂਰਨ ਰੂਪ 'ਚ ਅੱਜ ਸੰਪੂਰਨ ਹੋਣ ਦੀ ਖ਼ੁਸ਼ੀ 'ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ | ਉਪਰੰਤ ਧਾਰਮਿਕ ਦੀਵਾਨ ਸਜਾਏ ਜਿਨ੍ਹਾਂ 'ਚ ਗੁਰਬਾਣੀ ਦਾ ਮਨੋਹਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ, ਭਾਈ ਲਖਵਿੰਦਰ ਸਿੰਘ, ਢਾਡੀ ਜਥਾ ਜਥੇਦਾਰ ਭਾਈ ਸੋਭਾ ਸਿੰਘ ਸਿਤਾਰਾ, ਭਾਈ ਸੁਖਜੀਤ ਸਿੰਘ ਕਨੱਈਆ ਕਥਾਵਾਚਕ ਨੇ ਆਪਣੇ ਬੀਰ ਰਸ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਨੇ ਦਲ ਪੰਥ ਦੇ ਸਮੁੱਚੇ ਇਤਿਹਾਸ ਅਤੇ ਮੁਖੀ ਜਰਨੈਲਾਂ ਦੀ ਮਹਾਨ ਕੁਰਬਾਨੀ ਸਬੰਧੀ ਵਿਸਥਾਰ ਪੂਰਵਕ ਸੰਗਤਾਂ ਨਾਲ ਸਾਂਝ ਪਾਈ | ਗੁਰੂ ਘਰ ਦੀਆਂ ਅਨਿਨ ਕਾਰ ਸੇਵਾਵਾਂ 'ਚ ਯੋਗਦਾਨ ਪਾਉਣ ਵਾਲੇ ਗੁਰਸਿੱਖ ਸੰਗਤਾਂ ਦਾ ਧੰਨਵਾਦ ਕੀਤਾ | ਇਸ ਸਮੇਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਵਲੋਂ ਸ. ਇੰਦਰਪਾਲ ਸਿੰਘ ਫ਼ੌਜੀ ਰਿੱਕੀ ਰਾਹੀਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਵਿਸ਼ੇਸ਼ ਸਨਮਾਨ ਬਖ਼ਸ਼ੀਸ਼ ਕੀਤਾ ਗਿਆ | ਇਸ ਸਮੇਂ ਕਰਨਰਾਜਬੀਰ ਸਿੰਘ ਐਡਵੋਕੇਟ, ਸਤਵੰਤ ਸਿੰਘ, ਚਰਨਜੀਤ ਸਿੰਘ ਜ਼ੇ.ਈ, ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਬਚਨ ਸਿੰਘ, ਸਰਬਜੀਤ ਸਿੰਘ ਸੋਹਲ, ਬਾਬਾ ਗੁਰਪ੍ਰੀਤ ਸਿੰਘ ਪੰਜਗਰਾਈ, ਬਾਬਾ ਲਖਬੀਰ ਸਿੰਘ ਕੋਟਕਪੁਰਾ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਪਿਆਰਾ ਸਿੰਘ, ਬਾਬਾ ਕੁਲਦੀਪ ਸਿੰਘ ਠੇਕੇਦਾਰ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਈਸ਼ਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਜੋਗਾ ਸਿੰਘ ਹਨੂਮਾਨਗੜ੍ਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਘੜੂੰਆਂ ਵਿਖੇ ਢਾਡੀ ਦਰਬਾਰ 13 ਨੂੰ
Ad Position 24