14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਨਾਜ ਮੰਡੀ ਤਖਤਗੜ੍ਹ ਵਿਖੇ ਕਣਕ ਦੀ ਆਮਦ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਨੂਰਪੁਰ ਬੇਦੀ, 11 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਅਨਾਜ ਮੰਡੀ ਤਖਤਗੜ੍ਹ ਵਿਖੇ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ | ਕਿਸਾਨ ਆਪਣੀ ਕਣਕ ਦੀ ਫ਼ਸਲ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਰਾਹੀਂ ਮੰਡੀ ਵਿਚ ਲੈ ਕੇ ਪਹੁੰਚਣ ਲੱਗ ਪਏ | ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਰਹੇ | ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਮੌਸਮ ਵਿਚ ਹੋਈ ਤਬਦੀਲੀ ਅਤੇ ਬਾਰਸ਼ ਦੇ ਕਾਰਨ ਫ਼ਸਲ ਵੱਢਣ 'ਚ ਕੁੱਝ ਦੇਰੀ ਹੋਈ ਹੈ | ਮੰਡੀ ਵਿਚ ਆਈ ਕਣਕ ਦੀ ਸਫ਼ਾਈ ਅਤੇ ਤੋਲ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਮੰਡੀ ਵਿਚ ਪੂਰੇ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਲੋਡਿੰਗ-ਅਨਲੋਡਿੰਗ ਅਤੇ ਬੋਰੀਆਂ ਦੀ ਉਪਲਬਧਤਾ ਵੀ ਕਰਵਾਈ ਗਈ ਹੈ | ਖ਼ਰੀਦ ਏਜੰਸੀਆਂ ਵਲੋਂ ਵੀ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਜਲਦ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ | ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸਮੇਂ ਸਿਰ ਕੀਤੀ ਜਾਵੇਗੀ ਅਤੇ ਭੁਗਤਾਨ ਵੀ ਨਿਰਧਾਰਿਤ ਸਮੇਂ ਵਿਚ ਕਰ ਦਿੱਤਾ ਜਾਵੇਗਾ | ਕੁੱਲ ਮਿਲਾ ਕੇ ਅਨਾਜ ਮੰਡੀ ਤਖਤਗੜ੍ਹ ਵਿਚ ਕਣਕ ਦੀ ਆਮਦ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਅਗਰ ਹੁਣ ਦੁਬਾਰਾ ਬਾਰਸ਼ ਨਾ ਪਈ ਤਾਂ ਜਲਦ ਹੀ

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਹੜ੍ਹ ਪ੍ਰਭਾਵਿਤ ਕੰਮਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਮੈਡਮ ਅਮਰਜੀਤ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ <br/>
Ad Position 24