ਨੂਰਪੁਰ ਬੇਦੀ, 11 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕੁੱਲ 40 ਵਿਦਿਆਰਥੀਆਂ ਵਿਚੋਂ ਕੋਮਲ ਸ਼ਰਮਾ ਪੁੱਤਰੀ ਸ਼ਿਵ ਕੁਮਾਰ ਪਿੰਡ ਸੁਆੜਾ ਨੇ 97% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਾਨਵੀ ਸੈਣੀ ਨੇ 95.6% ਨਾਲ ਦੂਜਾ, ਪੁਨੀਤ ਨੇ 93.3% ਨਾਲ ਤੀਸਰਾ, ਮਨਸੀਰਤ ਕੌਰ ਨੇ 93.1% ਨਾਲ ਚੌਥਾ ਤੇ ਨਕਸ਼ਪ੍ਰੀਤ ਸਿੰਘ ਨੇ 92.3% ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਪਿ੍ੰਸੀਪਲ ਉਂਕਾਰ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੇ ਹਿੰਦੀ ਵਿਸ਼ੇ ਦੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਪਿ੍ੰਸੀਪਲ ਤੇ ਸਕੂਲ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਨੇ ਕਿਹਾ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਪ੍ਰਧਾਨ ਮੈਡਮ ਗੁਰਨੈਬ ਕੌਰ, ਅੱਠਵੀਂ ਜਮਾਤ ਦੇ ਇੰਚਾਰਜ ਮਾ. ਅਸ਼ੋਕ ਕੁਮਾਰ ਤੇ ਮੈਡਮ ਨੀਰਜ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |