14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਹਿਲੀ ਮਈ ਤੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਲੱਗਦੇ 55 ਟੋਲ ਮੁਕਤ ਕਰਵਾਏ ਜਾਣ ਦਾ ਐਲਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁੱਖੂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਅਰਥੀ ਫ਼ੂਕ ਮੁਜ਼ਾਹਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦਾਖਲਾ ਟੈਕਸ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬੀਰ ਸਿੰਘ ਬੜਵਾ, ਕਿਸਾਨ ਆਗੂ ਸੇਠੀ ਸ਼ਰਮਾ, ਆਜ਼ਾਦ ਟੈਕਸੀ ਯੂਨੀਅਨ ਦੇ ਮੀਤ ਪ੍ਰਧਾਨ ਕਮਲਜੀਤ ਸਿੰਘ, ਕਿਸਾਨ ਆਗੂ ਹਰਪ੍ਰੀਤ ਸਿੰਘ ਭੱਟੋਂ, ਜਨ ਅਧਿਕਾਰ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਨੰਗਲੀ, ਸੰਘਰਸ਼ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਂਡ. ਉਤਾਂਸ਼ ਮੌਗਾਂ, ਐਂਡ. ਇਸ਼ਾਂਤ ਗੁਪਤਾ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਚਾਰ ਵੱਡੇ ਫ਼ੈਸਲੇ ਕੀਤੇ ਗਏ | ਜਿਸ ਵਿਚ 13 ਅਪ੍ਰੈਲ ਨੂੰ ਪੰਜਾਬ ਸਰਕਾਰ ਵਲੋਂ ਪਰਸਪਰ ਟੈਕਸ ਮਸਲੇ 'ਤੇ ਹੋਣ ਵਾਲੀ ਮੀਟਿੰਗ ਦਾ ਸੱਦਾ ਪ੍ਰਵਾਨ ਕਰ ਲਿਆ ਗਿਆ | ਇਸ ਤੋਂ ਬਿਨਾਂ ਕੌਮੀ ਮਾਰਗ ਅਥਾਰਟੀ ਨੂੰ 30 ਅਪ੍ਰੈਲ ਤੱਕ ਹਿਮਾਚਲ ਪ੍ਰਦੇਸ਼ ਦੇ ਦਾਖ਼ਲੇ ਤੇ ਲਗਾਏ ਸਮੂਹ ਦਾਖਲਾ ਟੈਕਸ ਹਟਾਉਣ ਦਾ ਅਲਟੀਮੇਟ ਦਿੱਤਾ ਗਿਆ | ਜੇਕਰ ਅਥਾਰਿਟੀ ਵਲੋਂ ਅਜਿਹਾ ਨਹੀਂ ਕੀਤਾ ਗਿਆ ਤਾਂ 1 ਮਈ ਨੂੰ ਸੰਘਰਸ਼ਕਾਰੀ ਟੋਲ ਪਲੰਜਿਆਂ ਨੂੰ ਰਾਹਗੀਰਾਂ ਲਈ ਮੁਕਤ ਕਰਵਾਉਣ ਲਈ ਮਜਬੂਰ ਹੋਣਗੇ | ਮਤਿਆਂ ਵਿਚ ਵੱਖ ਵੱਖ ਰਾਜਾਂ ਦੇ ਸੰਘਰਸ਼ੀ ਆਗੂਆਂ ਨੂੰ 1 ਮਈ ਦੇ ਸੰਘਰਸ਼ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ | ਅਖੀਰਲੇ ਫ਼ੈਸਲੇ ਵਿਚ 15 ਅਪ੍ਰੈਲ ਤੋਂ 30 ਅਪ੍ਰੈਲ ਤੱਕ ਜਿੱਲ੍ਹਾ ਰੂਪਨਗਰ ਵਿਚ 10 ਵੱਡੇ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ | ਇਸ ਤੋਂ ਬਿਨਾਂ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ ਅਤੇ ਮੁਹਾਲੀ ਜ਼ਿਲਿ੍ਹਆਂ ਵਿਚ ਵੀ ਵੱਡੇ ਇਕੱਠ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਅੰਤ ਵਿਚ ਪਾਵਰ ਕਲੋਨੀ ਮੁੱਖ ਸੜਕ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਬਿਨਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਸੁੱਖੂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਸੁਰਿੰਦਰ ਪਾਲ ਸਿੰਘ ਢੇਰ, ਗੁਰਬਖ਼ਸ਼ ਸਿੰਘ ਦਸਗਰਾਈ, ਸਰਪੰਚ ਬਿਆਸ ਦੇਵ ਮਹਿਮਦਪੁਰ, ਗੁਰਦਿਆਲ ਸਿੰਘ, ਪਿ੍ੰਸ ਬਡਲ, ਵਿਕਰਮ ਸੰਧੂ ਜੱਸੀ ਰਾਣਾ ਟਿਕਾਂ ਬਾਸੋਵਾਲ, ਰੌਸ਼ਨ ਲਾਲ, ਸੂਬੇਦਾਰ ਮੰਗਲ ਸਿੰਘ, ਭੁਪਿੰਦਰ ਸਿੰਘ, ਅਮਰ ਸਿੰਘ, ਬਲਵੀਰ ਸਿੰਘ ਮੁੰਨੇ, ਅਮਰਜੀਤ ਸਿੰਘ ਜੱਸੀ ਰਾਣਾ, ਕੌਂਸਲਰ ਵਿਕਰਮਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਾਲ ਸਿੰਘ, ਗੁਰਨਾਮ ਸਿੰਘ, ਕੁਲਵੰਤ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਰਾਜਕੁਮਾਰ, ਗੁਰਜਿੰਦਰ ਸਿੰਘ ਮੰਗਲ ਸਿੰਘ ਹੀਰਪੁਰ ਸਮੇਤ ਕਈ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਸਿੰਘ ਸਾਹਿਬ ਗਿਆਨੀ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਵਿਸਾਖ... ਅਗਲੀ ਖ਼ਬਰ ਮਾ. ਗੁਰਨੈਬ ਸਿੰਘ ਦੀ ਧਰਮਪਤਨੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24