14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਸਿੰਘ ਸਾਹਿਬ ਗਿਆਨੀ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਵਿਸਾਖੀ ਪਲਾਸਟਿਕ ਮੁਕਤ ਮਨਾਉਣ ਦੀ ਕੀਤੀ ਅਪੀਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ ਐਸ ਨਿੱਕੂਵਾਲ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ | ਖ਼ਾਸ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਲੰਗਰਾਂ ਵਿਚ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਦਿਆਂ ਰਵਾਇਤੀ ਭਾਂਡਿਆਂ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪ੍ਰਦੂਸ਼ਣ ਨੂੰ ਕਾਬੂ ਕੀਤਾ ਜਾ ਸਕੇ | ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰੋਸਾ ਦਿਵਾਇਆ ਕਿ ਇਸ ਸੰਬੰਧੀ ਸੰਗਤਾਂ ਨੂੰ ਵਿਆਪਕ ਤੌਰ 'ਤੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਲੰਗਰ ਸੇਵਾ ਦੌਰਾਨ ਪਲਾਸਟਿਕ ਦੀ ਵਰਤੋਂ ਤੋਂ ਬਚਣ ਲਈ ਖ਼ਾਸ ਅਪੀਲ ਕੀਤੀ ਜਾਵੇਗੀ, ਤਾਂ ਜੋ ਧਾਰਮਿਕ ਸਮਾਗਮਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਂਦਿਆਂ ਵਾਤਾਵਰਨ ਦੀ ਸੰਭਾਲ ਵਿਚ ਸਾਰਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਹਰਦੇਵ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡੇਚਲਵਾਲ ਵਲੋਂ ਗਿਆਨੀ ਗੜਗੱਜ ਨਾਲ ਮੁਲਾਕਾਤ <br/> ਅਗਲੀ ਖ਼ਬਰ ਪਹਿਲੀ ਮਈ ਤੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਲੱਗਦੇ 55 ਟੋਲ ਮੁਕਤ ਕਰਵਾਏ ਜਾਣ ਦਾ ਐਲਾਨ...
Ad Position 24