14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡਿਪਟੀ ਕਮਿਸ਼ਨਰ ਡੇਚਲਵਾਲ ਵਲੋਂ ਗਿਆਨੀ ਗੜਗੱਜ ਨਾਲ ਮੁਲਾਕਾਤ <br/>

Ad Position 21
repet_subhas-goyals [Copy P29]
ਸ੍ਰੀ ਅਨੰਦਪੁਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਸਮੇਂ | <br/> 12-04-2026
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ.ਐਸ. ਨਿੱਕੂਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਸ੍ਰੀ ਕੀਰਤਪੁਰ ਸਾਹਿਬ ਸਥਾਪਨਾ ਦਿਵਸ ਸ਼ਤਾਬਦੀ ਸਮਾਗਮਾਂ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਸ਼ਰਧਾਲੂਆਂ ਦੀ ਆਮਦ ਲਈ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਆਵਾਜਾਈ ਵਿਵਸਥਾ ਤੇ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਬਾਕੀ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸ਼ਤਾਬਦੀ ਸਮਾਗਮ ਲਈ ਵੀ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ | 29 ਅਪ੍ਰੈਲ ਤੋਂ 01 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਪ੍ਰਸ਼ਾਸਨ ਵਲੋਂ ਅਗਾਓ ਤਿਆਰੀਆਂ ਕਰ ਲਈਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਗੜਗੱਜ ਨੂੰ ਕਿਹਾ ਕਿ ਜਿਸ ਤਰਾਂ ਉਨ੍ਹਾਂ ਵੱਲੋਂ ਹੋਰ ਪ੍ਰਬੰਧਾਂ ਸਬੰਧੀ ਵੀ ਕਿਹਾ ਜਾਵੇਗਾ, ਉਹ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਔਕੜ ਪੇਸ਼ ਨਾ ਆਵੇ | ਮੀਟਿੰਗ ਦੌਰਾਨ ਸੁਖਪਾਲ ਸਿੰਘ ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ ਤਿਉਹਾਰਾਂ ਮੌਕੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਜਿਸ ਲਈ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ | ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ, ਡੀ.ਐਸ.ਪੀ ਜਸ਼ਨਦੀਪ ਸਿੰਘ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਈਪ ਲਾਈਨ ਪਹੁੰਚਾਉਣ ਲਈ ਬਣੇਗਾ ਵੱਖਰਾ 10 ਫੁੱਟ ਚੌੜਾ ਪੁਲ -ਵਿਧਾਇਕ ਚੱਢਾ <br/> ਅਗਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਸਿੰਘ ਸਾਹਿਬ ਗਿਆਨੀ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਵਿਸਾਖ...
Ad Position 24