14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਟੈੱਟ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ 'ਚ ਰਿਵਿਊ ਪਟੀਸ਼ਨ ਦਾਖਲ ਕਰੇ- ਜਥੇ. ਅÏਲਖ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਨੂਰਪੁਰ ਬੇਦੀ, 11 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਟੈੱਟ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਆਏ ਫ਼ੈਸਲੇ ਤੋਂ ਬਾਅਦ ਦੇਸ਼ ਭਰ ਵਿਚ ਅਧਿਆਪਕ ਵਰਗ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ | ਇਸ ਫ਼ੈਸਲੇ ਦੇ ਪ੍ਰਭਾਵ ਹੇਠ ਕਈ ਸੂਬਿਆਂ ਦੇ ਹਜ਼ਾਰਾਂ ਅਧਿਆਪਕ ਪ੍ਰਭਾਵਿਤ ਹੋ ਰਹੇ ਹਨ | ਜਿਸ ਕਰਕੇ ਵੱਖ-ਵੱਖ ਰਾਜ ਸਰਕਾਰਾਂ ਵਲੋਂ ਆਪਣੇ ਅਧਿਆਪਕਾਂ ਦੇ ਹੱਕ ਵਿਚ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨਾਂ ਦਾਖਲ ਕੀਤੀਆਂ ਜਾ ਰਹੀਆਂ ਹਨ | ਪਰੰਤੂ ਪੰਜਾਬ ਸਰਕਾਰ ਵਲੋਂ ਇਸ ਸੰਵੇਦਨਸ਼ੀਲ ਮਸਲੇ 'ਤੇ ਹਾਲੇ ਤੱਕ ਕੋਈ ਢੁਕਵਾਂ ਕਦਮ ਨਾ ਚੁੱਕਣ ਕਾਰਨ ਪੰਜਾਬ ਦੇ ਅਧਿਆਪਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਅਧਿਆਪਕ ਆਪਣੇ ਭਵਿੱਖ ਅਤੇ ਨੌਕਰੀ ਦੀ ਸੁਰੱਖਿਆ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਸ ਸਬੰਧ ਵਿਚ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ. ਜਰਨੈਲ ਸਿੰਘ ਅÏਲਖ ਨੇ ਕਿਹਾ ਕਿ ਟੈੱਟ ਮਾਮਲੇ ਵਿਚ ਆਏ ਫ਼ੈਸਲੇ ਨੇ ਅਧਿਆਪਕਾਂ ਦੀ ਜ਼ਿੰਦਗੀ ਤੇ ਸਿੱਧਾ ਅਸਰ ਪਾਇਆ ਹੈ ਜੋ ਕਿ ਬਹੁਤ ਹੀ ਗੰਭੀਰ ਮਸਲਾ ਹੈ | ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਅਧਿਆਪਕਾਂ ਦੇ ਹੱਕ ਵਿਚ ਖੜ੍ਹਦੇ ਹੋਏ ਤੁਰੰਤ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਖਲ ਕਰਨੀ ਚਾਹੀਦੀ ਹੈ, ਤਾਂ ਜੋ ਅਧਿਆਪਕਾਂ ਦੇ ਹੱਕਾਂ ਦੀ ਰੱਖਿਆ ਹੋ ਸਕੇ | ਅਧਿਆਪਕ ਵਰਗ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ, ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਤੋਂ ਜਲਦ ਕੋਈ ਢੁਕਵਾਂ ਫ਼ੈਸਲਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਆਈ. ਆਈ.ਟੀ ਰੋਪੜ ਦੇ ਈ-ਸਮਿਟ'26 ਦੀ ਸ਼ੁਰੂਆਤ ਅਸੰਭਵ ਨੂੰ ਸੰਭਵ ਕਰਨ ਦਾ ਸੱਦਾ ਦਿੱਤਾ ਅਗਲੀ ਖ਼ਬਰ ਪਾਈਪ ਲਾਈਨ ਪਹੁੰਚਾਉਣ ਲਈ ਬਣੇਗਾ ਵੱਖਰਾ 10 ਫੁੱਟ ਚੌੜਾ ਪੁਲ -ਵਿਧਾਇਕ ਚੱਢਾ <br/>
Ad Position 24