14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਭਰਵੀਂ ਇਕੱਤਰਤਾ ਨਸ਼ੇ ਦੇ ਮੁੱਦੇ 'ਤੇ ਸਰਕਾਰਾਂ ਨੂੰ ਕੋਸਿਆ <br/>

Ad Position 21
repet_subhas-goyals [Copy P29]
ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਇਕੱਤਰਤਾ ਦੌਰਾਨ ਹਾਜ਼ਰ ਆਗੂ ਤੇ ਸਮਰਥਕ | <br/> 12-04-2026
ਰੂਪਨਗਰ, 11 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੀ ਮੀਟਿੰਗ ਗੁਰਬਖਸ਼ ਪੈਲਸ ਕੁਲਵਿੰਦਰ ਸਿੰਘ ਪੰਜੋਲਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ, ਸੰਦੀਪ ਸਿੰਘ ਸਿੱਧੂ, ਜਸਕਰਨ ਸਿੰਘ, ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਤਰਸੇਮ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਤਰ੍ਹਾਂ ਤਰ੍ਹਾਂ ਦੇ ਲਾਲਚ ਦੇ ਕੇ ਸਰਕਾਰਾਂ ਬਣਾ ਲਈਆਂ ਜਾਂਦੀਆਂ ਹਨ, ਪਰ ਬਾਅਦ ਵਿਚ ਲੋਕ ਹਿਤ ਦੇ ਮੁੱਦੇ ਵਿਸਾਰ ਦਿੱਤੇ ਜਾਂਦੇ ਹਨ | ਕੁਲਵਿੰਦਰ ਸਿੰਘ ਪੰਜੋਲੀ ਨੇ ਕਿਹਾ ਕਿ ਛੋਟੇ-ਛੋਟੇ ਲਾਲਚ ਦੇ ਕੇ ਸਰਕਾਰਾਂ ਬਣਾ ਲਈਆਂ ਜਾਂਦੀਆਂ ਹਨ, ਜੋ ਸਾਢੇ ਚਾਰ ਸਾਲ ਲੋਕਾਂ ਨੂੰ ਕੁੱਟਦੀਆਂ ਤੇ ਲੁੱਟਦੀਆਂ ਹਨ ਤੇ ਸਾਢੇ ਚਾਰ ਸਾਲ ਬਾਅਦ ਇਹਨਾਂ ਨੂੰ ਜਨਤਾ ਦੀ ਯਾਦ ਆਉਂਦੀ ਹੈ, ਜਿਸ ਉਪਰੰਤ ਤਰ੍ਹਾਂ-ਤਰ੍ਹਾਂ ਦੇ ਵਾਅਦੇ ਤੇ ਦਾਅਵੇ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਹਰ ਵਰਗ ਭਾਵੇਂ ਉਹ ਮਜਦੂਰ ਹੋਵੇ ਜਾਂ ਕਿਸਾਨ ਹੋਵੇ ਪੂਰੀ ਤਰ੍ਹਾਂ ਨਿਰਾਸ਼ ਹੈ, ਕਿਉਂਕਿ ਸੱਤਾ ਵਿਚ ਆਉਣ ਤੋਂ ਬਾਅਦ ਲੀਡਰ ਸਿਰਫ਼ ਆਪਣੇ ਹਿੱਤਾਂ ਦੀ ਪੂਰਤੀ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੰਜਾਬ ਦੀ ਅਗਵਾਈ ਕਰਨ ਵਾਲੇ ਹੀ ਲੀਡਰ ਹੋਣੇ ਚਾਹੀਦੇ ਹਨ, ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੋਕਾਂ ਨੂੰ ਭਾਈ ਅੰਮਿ੍ਤਪਾਲ ਸਿੰਘ ਦਾ ਸਾਥ ਦੇਣਾ ਚਾਹੀਦਾ ਹੈ | ਰੈਲੀ ਵਿਚ ਹਾਜ਼ਰ ਰਵਿੰਦਰ ਸਿੰਘ ਚੈੜੀਆਂ, ਜਗਰੂਪ ਸਿੰਘ ਮੀਆਂਪੁਰ, ਮੋਹਨ ਸਿੰਘ ਠੋਣਕੀ, ਗੁਰਜੀਤ ਸਿੰਘ ਕਰਤਾਰਪੁਰ, ਬਚਿੱਤਰ ਸਿੰਘ ਜਟਾਣਾ, ਸੁਰਿੰਦਰ ਸਿੰਘ ਮੀਆਂਪੁਰ, ਤਰਨਜੀਤ ਸਿੰਘ ਬਾਵਾ, ਕੁਲਵੀਰ ਸਿੰਘ ਪੰਜੋਲਾ, ਸਿਕੰਦਰ ਸਿੰਘ ਪੰਜੋਲਾ, ਸੁਖਵਿੰਦਰ ਸਿੰਘ ਪੰਜੋਲਾ, ਪ੍ਰਦੀਪ ਸਿੰਘ, ਸੁਨੀਲ ਕੁਮਾਰ ਰੋਪੜ, ਛੋਟੇ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਜਥੇਦਾਰ ਗਿਆਨੀ... ਅਗਲੀ ਖ਼ਬਰ ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਬੱਚਿਆਂ ਨੂੰ ਪੇਸਟ ਤੇ ਬਰੱਸ਼ ਵੰਡ <br/>
Ad Position 24