ਬੇਲਾ, 12 ਅਪ੍ਰੈਲ (ਮਨਜੀਤ ਸਿੰਘ ਸੈਣੀ)-ਹਲਕਾ ਚਮਕੌਰ ਸਾਹਿਬ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਮੇਜਰ ਅੰਜੂ ਬਾਲਾ ਸਿੰਘ ਜਲਦ ਹੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ | ਸਤਲੁਜ ਦਰਿਆ ਉੱਤੇ ਪੁਲ ਨਾ ਹੋਣ ਕਾਰਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਾਰਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ-ਕਾਰਾਂ,ਦਫ਼ਤਰੀ ਕੰਮਾਂ ਲਈ ਹਰ ਰੋਜ਼ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸਭ ਤੋਂ ਵੱਡੀ ਸਮੱਸਿਆ ਨੰਨੇ ਬੱਚਿਆਂ ਨੂੰ ਸਕੂਲ ਜਾਣ ਲਈ ਆਪਣੀ ਜ਼ਿੰਦਗੀ ਜੋਖ਼ਮ ਵਿਚ ਪਾ ਕੇ ਕਿਸ਼ਤੀ ਰਾਹੀਂ ਦਰਿਆ ਪਾਰ ਕਰਨਾ ਪੈਂਦਾ ਹੈ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਇਹ ਸਿਰਫ਼ ਇੱਕ ਸੁਵਿਧਾ ਦੀ ਗੱਲ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ ਅਤੇ ਭਵਿੱਖ ਨਾਲ ਜੁੜਿਆ ਵੱਡਾ ਮਸਲਾ ਹੈ ਕਿਸੇ ਵੀ ਸਮੇਂ ਕੋਈ ਵੀ ਵੱਡਾ ਹਾਦਸਾ ਹੋ ਸਕਦਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਉਹ ਪੂਰਾ ਯਤਨ ਕਰਨਗੇ ਕਿ ਇਸ ਇਲਾਕੇ ਲਈ ਜਲਦ ਤੋਂ ਜਲਦ ਪੁਲ ਦੀ ਮਨਜ਼ੂਰੀ ਮਿਲੇ |