ਨੂਰਪੁਰ ਬੇਦੀ, 12 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਵਰਿੰਦਰ ਕੁਮਾਰ ਬਾਲੇਵਾਲ ਦੀ ਅਗਵਾਈ ਵਿਚ ਨੂਰਪੁਰ ਬੇਦੀ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਜ਼ਿਲੇ੍ਹ ਭਰ ਤੋਂ ਪੁੱਜੇ ਸੈਂਕੜੇ ਨੰਬਰਦਾਰਾਂ ਨੇ ਸ਼ਮੂਲੀਅਤ ਕਰਕੇ ਮੰਗਾਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਅੰਗਰੇਜ਼ਾਂ ਦੇ ਸਮੇਂ ਤੋਂ ਚੱਲਦੀ ਆ ਰਹੀ ਜੱਦੀ-ਪੁਸ਼ਤੀ ਨੰਬਰਦਾਰੀ ਪ੍ਰਣਾਲੀ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਉਨ੍ਹਾਂ ਦਾ ਮਾਣ-ਭੱਤਾ 1500 ਰੁਪਏ ਤੋਂ ਵਧਾ ਕੇ 3000 ਰੁਪਏ ਕੀਤਾ ਜਾਵੇਗਾ | ਲੇਕਿਨ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਨੰਬਰਦਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਰੂਪਨਗਰ ਜ਼ਿਲੇ੍ਹ ਦੀ ਮੀਟਿੰਗ ਕੀਤੀ ਹੈ | ਸਮਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਪਰ ਅਜੇ ਤੱਕ ਉਸ ਵਲੋਂ ਵੀ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਵਲੋਂ ਵਿਸਾਖੀ ਤੋਂ ਬਾਅਦ ਨੰਬਰਦਾਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ, ਪਰ ਜੇਕਰ ਇਹ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਨੰਬਰਦਾਰਾਂ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ | ਜਥੇਬੰਦੀ ਦੇ ਜਨਰਲ ਸਕੱਤਰ ਰਸ਼ਪਾਲ ਸਿੰਘ ਕੁਲਾਰ, ਹਰਕਮਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਜਲੰਧਰ, ਚਰਨਜੀਤ ਕਰਤਾਰਪੁਰ ਮੁੱਖ ਬੁਲਾਰਾ ਪੰਜਾਬ, ਸੁਰਜੀਤ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ | ਜ਼ਿਲ੍ਹਾ ਪ੍ਰਧਾਨ ਚੌਧਰੀ ਵਰਿੰਦਰ ਚੌਧਰੀ ਤੇ ਬਲਾਕ ਪ੍ਰਧਾਨ ਮਹਿੰਦਰ ਸਿੰਘ ਨੇ ਜ਼ਿਲੇ੍ਹ ਭਰ ਤੋਂ ਪਹੁੰਚੇ ਨੰਬਰਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਚੌਧਰੀ ਬਾਲੇਵਾਲ, ਬਲਾਕ ਪ੍ਰਧਾਨ ਮਹਿੰਦਰ ਸਿੰਘ, ਗੁਰਨਾਮ ਸਿੰਘ ਮੀਰਪੁਰ ਸਰਪ੍ਰਸਤ, ਕੁਲਬੀਰ ਸਿੰਘ ਬਜਰੂੜ, ਪਾਖਰ ਸਿੰਘ, ਅਸ਼ੋਕ ਕੁਮਾਰ ਨੰਗਲ, ਦੇਸਰਾਜ ਸੈਣੀ, ਗਿਆਨ ਚੰਦ ਕੁੰਭੇਵਾਲ, ਰਾਮ ਦਿਆਲ ਸਰਥਲੀ, ਜਸਵੀਰ ਸਿੰਘ, ਜਸਵਿੰਦਰ ਸਿੰਘ, ਵਰਿੰਦਰ ਰਾਣਾ, ਅਮਰਪ੍ਰੀਤ ਢੰਗਰਾਲੀ, ਪਰਸ਼ੂ ਰਾਮ , ਵਲਿੰਦਰ ਰਾਣਾ, ਬਲਵਿੰਦਰ ਮਾਣਕੂਮਾਜਰਾ, ਕਸ਼ਮੀਰ ਸਿੰਘ, ਹਰਮੇਸ਼ ਸਿੰਘ ਝਾਡੀਆਂ, ਕੇਵਲ ਸਿੰਘ, ਅਵਤਾਰ ਸਿੰਘ, ਹਰਜਿੰਦਰ ਕੌਰ, ਨਿਰੰਜਨ ਸਿੰਘ, ਦਰਸ਼ਨ ਕੌਰ, ਰਾਮਦਾਸ, ਅਜੇ ਰਾਣਾ, ਕੁਲਦੀਪ ਸਿੰਘ , ਰਾਮ ਆਸਰਾ, ਅਵਤਾਰ ਚੰਦ ਝਾਂਡੀਆਂ ਸਮੇਤ ਹੋਰ ਨੰਬਰਦਾਰ ਹਾਜਰ ਸਨ |