08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਰਮੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 13-04-2026
ਨੂਰਪੁਰ ਬੇਦੀ, 12 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟਿੱਬਾ ਨੰਗਲ ਲਈ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ, ਜਦੋਂ 32 ਸਾਲਾ ਨੌਜਵਾਨ ਸੈਨਿਕ ਹੈਪੀ ਰਾਮ ਪੁੱਤਰ ਕਸ਼ਮੀਰ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਅਚਾਨਕ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸੈਨਿਕ ਹੈਪੀ ਰਾਮ 14 ਸਾਲ ਪਹਿਲਾਂ ਭਾਰਤੀ ਫ਼ੌਜ 'ਚ ਭਰਤੀ ਹੋਏ ਸਨ ਅਤੇ ਇਸ ਸਮੇਂ ਸਿਪਾਹੀ ਵਜੋਂ ਆਪਣੀ ਸੇਵਾ ਨਿਭਾਅ ਰਹੇ ਸਨ | ਲਗਭਗ 4 ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਕਮਲੇਸ਼ ਰਾਣੀ ਨਾਲ ਹੋਇਆ ਸੀ ਅਤੇ ਉਹ ਆਪਣੇ ਪਿੱਛੇ 3 ਸਾਲ ਦਾ ਮਾਸੂਮ ਬੇਟਾ ਛੱਡ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਡਿਊਟੀ ਦੌਰਾਨ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ | ਉਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲਿਆ | ਜਿਸ ਤੋਂ ਬਾਅਦ ਉਨ੍ਹਾਂ ਦੀ ਬਦਲੀ ਚੰਡੀਮੰਦਰ ਵਿਖੇ ਕਰ ਦਿੱਤੀ ਗਈ, ਜਿੱਥੇ ਕਮਾਂਡ ਹਸਪਤਾਲ 'ਚ ਇਲਾਜ ਜਾਰੀ ਸੀ | ਉਹ ਕੁੱਝ ਦਿਨ ਪਹਿਲਾਂ ਹੀ ਉਹ ਛੁੱਟੀ 'ਤੇ ਆਪਣੇ ਘਰ ਆਏ ਹੋਏ ਸਨ | ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਉਪਰੰਤ ਕੁੱਝ ਸਮੇਂ ਬਾਅਦ ਤਾਂ ਅਚਾਨਕ ਦਿਲ ਦੀ ਗਤੀ ਰੁਕਣ ਨਾਲ ਉਨ੍ਹਾਂ ਦੀ ਮੌਤ ਹੋ ਗਈ | ਸੈਨਿਕ ਹੈਪੀ ਰਾਮ ਦੀ ਮੌਤ ਨਾਲ ਪਿੰਡ ਟਿੱਬਾ ਨੰਗਲ ਸਮੇਤ ਆਸ-ਪਾਸ ਦੇ ਪਿੰਡਾਂ 'ਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ਚੰਡੀਮੰਦਰ ਤੋਂ ਆਈ ਸੈਨਾ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ ਗਈ | ਉਪਰੰਤ ਪਿੰਡ 'ਚ ਹੀ ਸੈਨਿਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਹਿਮਾਚਲ ਸਰਕਾਰ ਐਂਟਰੀ ਟੈਕਸ ਨੂੰ ਤੁਰੰਤ ਹਟਾਵੇ- ਰਾਣਾ <br/> ਅਗਲੀ ਖ਼ਬਰ ਸਰਕਾਰ ਨੇ ਹੱਕੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਦੇ ਸਾਰੇ ਨੰਬਰਦਾਰ ਸੰਘਰਸ਼ ਸ਼ੁਰੂ ਕਰਨਗੇ: ਸੂਬਾ ਪ੍ਰਧਾਨ ਸਮਰਾ
Ad Position 24