08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਾਂਗਰਸ ਦੀ ਹਿਮਾਚਲ ਸਰਕਾਰ ਐਂਟਰੀ ਟੈਕਸ ਨੂੰ ਤੁਰੰਤ ਹਟਾਵੇ- ਰਾਣਾ <br/>

Ad Position 21
No active advertisement
ਅਜੀਤ ਡੈਸਕ 13-04-2026
ਕੀਰਤਪੁਰ ਸਾਹਿਬ, ਬੰੁਗਾ ਸਾਹਿਬ, 12 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਲਗਾਏ ਗਏ ਐਂਟਰੀ ਟੈਕਸ ਦੇ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ | ਇਸ ਸਬੰਧੀ ਸਾਬਕਾ ਵਿਧਾਇਕ ਨਾਲਾਗੜ੍ਹ ਅਤੇ ਬੀਜੇਪੀ ਹਿਮਾਚਲ ਪ੍ਰਦੇਸ਼ ਦੇ ਸਪੋਕਸਪਰਸਨ ਲਖਵਿੰਦਰ ਰਾਣਾ ਨੇ ਕਿਹਾ ਕਿ ਇਹ ਟੈਕਸ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਵੱਡੀ ਮੁਸ਼ਕਿਲ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਵਿਚ ਪੁਰਾਣੀਆਂ ਰਿਸ਼ਤੇਦਾਰੀਆਂ ਅਤੇ ਭਾਈਚਾਰਕ ਸਾਂਝ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਦੋਵਾਂ ਸੂਬਿਆਂ 'ਚ ਆਉਣਾ-ਜਾਣਾ ਪੈਂਦਾ ਹੈ | ਵਿਆਹ-ਸ਼ਾਦੀਆਂ, ਦੁੱਖ-ਸੁੱਖ ਜਾਂ ਹੋਰ ਸਮਾਜਿਕ ਮੌਕਿਆਂ 'ਤੇ ਜਾਣ ਲਈ ਇਹ ਟੈਕਸ ਲੋਕਾਂ 'ਤੇ ਵਿੱਤੀ ਬੋਝ ਪਾ ਰਿਹਾ ਹੈ, ਜਿਸ ਦੀ ਉਹ ਨਿੰਦਾ ਕਰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਐਂਟਰੀ ਟੈਕਸ ਨੂੰ ਤੁਰੰਤ ਵਾਪਸ ਲਵੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿਚ ਦਾਖਲ ਹੋਣ ਵਾਲੇ ਹਿਮਾਚਲ ਪ੍ਰਦੇਸ਼ ਦੇ ਵਾਹਨਾਂ ਉੱਪਰ ਐਂਟਰੀ ਟੈਕਸ ਲਗਾ ਦਿੱਤਾ ਗਿਆ ਤਾਂ ਇਸ ਦੀ ਦੋਹਰੀ ਮਾਰ ਪਵੇਗੀ ਇਸ ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਰਿਸ਼ਤਿਆਂ ਵਿਚ ਵੀ ਖਟਾਸ ਪੈਦਾ ਹੋਵੇਗੀ | ਇਸ ਮੌਕੇ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਜੇਲ੍ਹ ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਹਿਮਾਚਲ ਸਰਕਾਰ ਵਲੋਂ ਐਂਟਰੀ ਟੈਕਸ 'ਚ ਕੀਤਾ ਵਾਧਾ ਗ਼ਲਤ ਹੈ ਅਤੇ ਲੋਕਾਂ 'ਤੇ ਬੇਵਜ੍ਹਾ ਦਾ ਬੋਝ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਿਮਾਚਲ ਦੇ ਲੋਕ ਆਪਸੀ ਰਿਸ਼ਤਿਆਂ ਨਾਲ ਜੁੜੇ ਹੋਏ ਹਨ ਅਤੇ ਇਸ ਤਰ੍ਹਾਂ ਦੇ ਫ਼ੈਸਲੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਂਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ਉੱਪਰ ਪਹਿਲਾਂ ਹੀ ਨੈਸ਼ਨਲ ਹਾਈਵੇ ਵਲੋਂ ਟੋਲ ਲਗਾਇਆ ਗਿਆ ਹੈ, ਜਦਕਿ ਨੈਸ਼ਨਲ ਹਾਈਵੇ ਉੱਪਰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਦੂਸਰਾ ਟੈਕਸ ਲਗਾਉਣ ਦਾ ਕੋਈ ਹੱਕ ਨਹੀਂ ਹੈ | ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਐਂਟਰੀ ਟੈਕਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਉਹ ਫਿਰ ਐਂਟਰੀ ਟੈਕਸ ਦਾ ਵਿਰੋਧ ਕਰਦੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਟੈਕਸ ਵਾਪਸ ਨਾ ਲਿਆ ਤਾਂ ਸਰਹੱਦੀ ਇਲਾਕਿਆਂ ਦੇ ਲੋਕ ਇਕੱਠੇ ਹੋ ਕੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਵਿਚ ਹਿਮਾਚਲ ਦੇ ਲੋਕ ਵੀ ਸ਼ਾਮਿਲ ਹੋਣਗੇ | ਉਨ੍ਹਾਂ ਅੰਤ 'ਚ ਕਿਹਾ ਕਿ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਇਹ ਟੈਕਸ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੁਸਤਕ 'ਜੀਵਨ ਦੇ ਰੰਗ' ਦੀ ਘੁੰਡ ਚੁਕਾਈ ਮੌਕੇ ਕਰਵਾਇਆ ਸਮਾਗਮ <br/> ਅਗਲੀ ਖ਼ਬਰ ਆਰਮੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Ad Position 24