08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਧੂਵਨ ਵਾਟਿਕਾ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਕਿਸਾਨਾਂ ਨਾਲ ਮਨਾਈ ਵਿਸਾਖੀ <br/>

Ad Position 21
No active advertisement
ਵਿਸਾਖੀ ਦੇ ਮੌਕੇ 'ਤੇ ਕਣਕ ਦੇ ਖੇਤਾਂ 'ਚ ਢੋਲ ਦੀ ਥਾਪ 'ਤੇ ਭੰਗੜਾ ਪਾਉਂਦੇ ਹੋਏ ਨੰਨੇ ਮੁੰਨੇ ਵਿਦਿਆਰਥੀ | ਤਸਵੀਰ: ਢੀਂਡਸਾ <br/> 13-04-2026
ਨੂਰਪੁਰ ਬੇਦੀ, 12 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਵਿਸਾਖੀ ਦਾ ਤਿਉਹਾਰ ਇਸ ਵਾਰ ਵਿਲੱਖਣ ਅੰਦਾਜ਼ 'ਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਨਾ ਸਿਰਫ਼ ਸਕੂਲ ਦੇ ਵਿਹੜੇ ਵਿਚ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ, ਸਗੋਂ ਖੇਤਾਂ ਵਿਚ ਪਹੁੰਚ ਕੇ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ ਨਾਲ ਵੀ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਪਿ੍ੰਸੀਪਲ ਮੈਡਮ ਦੀਪਿਕਾ ਪੁਰੀ ਅਤੇ ਮੈਡਮ ਅਨੂ ਕੌਸ਼ਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਖ਼ੂਬ ਸਰਾਹਨਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ | ਪੀਲੇ ਰੰਗ ਦੇ ਰਵਾਇਤੀ ਪਹਿਰਾਵੇ ਪਹਿਨੇ ਬੱਚਿਆਂ ਨੇ ਵਿਸਾਖੀ ਦੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੇ ਖੇਤਾਂ ਵਿਚ ਜਾ ਕੇ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ ਨਾਲ ਮਿਲ ਕੇ ਵਿਸਾਖੀ ਮਨਾਈ | ਇਸ ਦੌਰਾਨ ਢੋਲ ਦੀ ਥਾਪ 'ਤੇ ਬੱਚਿਆਂ ਨੇ ਖੇਤਾਂ ਵਿਚ ਹੀ ਭੰਗੜਾ ਤੇ ਗਿੱਧਾ ਪਾਇਆ, ਜਿਸ ਨਾਲ ਪੂਰਾ ਮਾਹੌਲ ਖ਼ੁਸ਼ੀ ਅਤੇ ਉਤਸ਼ਾਹ ਨਾਲ ਝੂਮ ਉੱਠਿਆ ਅਤੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਵਿਸਾਖੀ ਸਾਡੀ ਸੱਭਿਆਚਾਰਕ ਵਿਰਾਸਤ ਅਤੇ ਮਿਹਨਤੀ ਕਿਸਾਨਾਂ ਦੀ ਖ਼ੁਸ਼ਹਾਲੀ ਦਾ ਪ੍ਰਤੀਕ ਹੈ | ਸਕੂਲ ਪ੍ਰਬੰਧਕਾਂ ਵਲੋਂ ਸਭ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦਿਆਂ ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਿਨਾਸ਼ ਕੁਮਾਰ, ਸੁਰੇਖਾ ਰਾਣਾ, ਸ਼ਿਵਾਨੀ ਚੱਢਾ, ਗੁਰਜੀਤ ਕੌਰ, ਸੀਮਾ ਵਸ਼ਿਸ਼ਟ, ਅਵਤਾਰ ਸਿੰਘ, ਮੈਡਮ ਰਜਨੀ, ਅਵਨੀਤ ਕੌਰ ਸਣੇ ਸਮੂਹ ਸਟਾਫ਼ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਵਲੋਂ ਸਿਹਤ ਯੋਜਨਾ ਤਹਿਤ ਵੱਖ-ਵੱਖ ਕੈਂਪਾਂ ਦਾ ਦੌਰਾ <br/> ਅਗਲੀ ਖ਼ਬਰ ਰਣਧੀਰ ਸਿੰਘ ਖੱਟੜਾ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24