27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਇਰਵਿੰਗਜ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਵਿਸਾਖੀ ਦਿਹਾੜਾ ਮਨਾਇਆ <br/>

Ad Position 21
No active advertisement
ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਦੇ ਵਿਦਿਆਰਥੀ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦੇ ਦਰਸ਼ਨ ਕਰਨ ਸਮੇਂ | <br/> 14-04-2026
ਮੋਰਿੰਡਾ, 13 ਅਪ੍ਰੈਲ (ਪਿ੍ਤਪਾਲ ਸਿੰਘ)-ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਵਿਸਾਖੀ ਦਾ ਤਿਉਹਾਰ ਅਤੇ ਡਾ.ਬੀ.ਆਰ. ਅੰਬੇਡਕਰ ਦਾ ਜਨਮ ਦਿਨ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿਚ ਗੰਗਾ ਹਾਊਸ ਦੇ ਵਿਦਿਆਰਥੀਆਂ ਨੇ ਭਾਸ਼ਣ, ਗੀਤ ਅਤੇ ਕਵਿਤਾ ਰਾਹੀਂ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਪਵਿੱਤਰ ਮੌਕੇ ਪਹਿਲੀ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕਿਆ ਅਤੇ ਨਰਸਰੀ ਤੋਂ ਯੂ.ਕੇ.ਜੀ. ਦੇ ਬੱਚਿਆਂ ਨੇ ਕਲਾ ਅਤੇ ਕਰਾਫਟ ਗਤੀਵਿਧੀਆਂ ਵਿਚ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵਲੋਂ ਕੀਤਾ ਸਾਹਿਤਕ ਸਮਾਗਮ <br/> ਅਗਲੀ ਖ਼ਬਰ ਖ਼ਰੀਦ ਨਾ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਵਿਖੇ ਕਿਸਾਨਾਂ ਨੇ ਲਗਾਇਆ ਧਰਨਾ
Ad Position 24