ਰੂਪਨਗਰ, 13 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਿਚ 13 ਅਪ੍ਰੈਲ 2026 ਨੂੰ ਵਿਸਾਖੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੂਰੇ ਹਫ਼ਤੇ ਦੌਰਾਨ ਵਿਸਾਖੀ ਨਾਲ ਸੰਬੰਧਿਤ ਕਈ ਰੰਗਾਰੰਗ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਵਿਰਸੇ ਨਾਲ ਜਾਣੂ ਕਰਵਾਉਣ ਲਈ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ | ਸਕੂਲ ਦੇ ਸੰਸਥਾਪਕ ਅਮਰਜੀਤ ਸਿੰਘ ਸੈਣੀ, ਐਮ.ਡੀ. ਸ੍ਰੀਮਤੀ ਮਾਧੁਰੀ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਵਲੋਂ ਵਿਸਾਖੀ ਦੀ ਵਧਾਈ ਦਿੱਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਬੱਚਿਆਂ ਨੇ ਸੁੰਦਰ ਪੰਜਾਬੀ ਪਹਿਰਾਵਿਆਂ ਵਿਚ ਸੱਜ-ਧੱਜ ਕੇ ਫੈਂਸੀ ਡਰੈਸ ਸ਼ੋਅ ਕੀਤਾ, ਜਿਸ ਰਾਹੀਂ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ | 'ਖਾਲਸੇ ਦੇ ਸਾਜਨਾ ਦਿਵਸ' ਨੂੰ ਸਮਰਪਿਤ ਬੱਚਿਆਂ ਵਲੋਂ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ ਅਤੇ ਦਰਸ਼ਕਾਂ ਵਲੋਂ ਉਨ੍ਹਾਂ ਦੀ ਖੂਬ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਿਚ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਨੇ ਵਿਸਾਖੀ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਵਿਸਾਖੀ ਧਾਰਮਿਕ, ਸਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਵਾਲਾ ਤਿਉਹਾਰ ਹੈ | ਅੰਤ 'ਚ ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਬੱਚਿਆਂ ਦੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ |