ਰੂਪਨਗਰ, 13 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਿੱਖ ਦਸਤਾਰ ਦਿਵਸ ਮੌਕੇ ਖ਼ਾਲਸਾ ਸਕੂਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਖ਼ਾਲਸਾ ਮਾਡਲ ਸਕੂਲ ਦੀ ਪੰਜਵੀਂ ਜਮਾਤ ਵਿਚ ਜਸਕੀਰਤ ਸਿੰਘ ਨੇ ਪਹਿਲਾ ਅਤੇ ਜਪਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਛੇਵੀਂ ਜਮਾਤ ਵਿਚ ਤੇਜਵੀਰ ਸਿੰਘ ਨੇ ਪਹਿਲਾ ਅਤੇ ਪ੍ਰਭਜੋਤ ਸਿੰਘ ਦੂਜੇ ਸਥਾਨ 'ਤੇ ਰਹੇ | ਸੱਤਵੀਂ ਜਮਾਤ 'ਚ ਹਰਜਸ ਸਿੰਘ ਨੇ ਪਹਿਲਾ ਅਤੇ ਸਹਿਜਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਅੱਠਵੀਂ ਜਮਾਤ 'ਚ ਹਰਨੂਰਜੀਤ ਸਿੰਘ ਨੇ ਪਹਿਲਾ ਅਤੇ ਦਿਲਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ 'ਚ ਗੁਰਵਿੰਦਰ ਸਿੰਘ ਨੇ ਪਹਿਲਾ ਅਤੇ ਹਰਸਿਮਰਨ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਮਿਡਲ ਵਿੰਗ 'ਚ ਸੁਖਵਿੰਦਰ ਸਿੰਘ ਨੇ ਪਹਿਲਾ ਅਤੇ ਬਲਜਿੰਦਰ ਸਿੰਘ ਦੂਜੇ ਸਥਾਨ 'ਤੇ ਰਹੇ | ਹਾਈ ਵਿੰਗ ਵਿਚ ਹਰਗੁਣਦੀਪ ਸਿੰਘ ਨੇ ਪਹਿਲਾ ਅਤੇ ਯੁੱਧਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਆਰਟਸ ਵਿੰਗ ਵਿਚ ਜਸ਼ਨਦੀਪ ਸਿੰਘ ਨੇ ਪਹਿਲਾ ਅਤੇ ਅਮਨਜੋਤ ਸਿੰਘ ਦੂਜੇ ਸਥਾਨ 'ਤੇ ਰਹੇ, ਜਦਕਿ ਸਾਇੰਸ ਵਿੰਗ ਵਿਚ ਗੁਰਦੀਪ ਸਿੰਘ ਨੇ ਪਹਿਲਾ ਅਤੇ ਬਲਕਾਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਦਸਤਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਹਰਜੀਤ ਕੌਰ, ਜਤਿੰਦਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਸਤਨਾਮ ਕੌਰ, ਗੁਰਵਿੰਦਰ ਕੌਰ, ਗੀਤਾ ਰਾਣੀ, ਹਰਕਮਲਦੀਪ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |