11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 15-04-2026
ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ''ਮਾਵਾਂ-ਧੀਆਂ ਸਤਿਕਾਰ ਯੋਜਨਾ'' ਦੀ ਨਾਮਜ਼ਦਗੀ ਦੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂਆਤ ਕੀਤੀ ਗਈ | ਇਹ ਯੋਜਨਾ ਸੂਬੇ ਦੇ ਕੁੱਲ 9 ਹਲਕਿਆਂ ਵਿਚ ਲਾਗੂ ਕੀਤੀ ਜਾ ਰਹੀ ਹੈ | ਜਿਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਹਲਕਾ ਪਾਇਲਟ ਪ੍ਰੋਜੈਕਟ ਵਜੋਂ ਅਹਿਮ ਭੂਮਿਕਾ ਨਿਭਾਏਗਾ | ਇਸ ਪਹਿਲ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਹੈ | ਇਸ ਸੰਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹਲਕੇ ਦੇ ਵੱਖ-ਵੱਖ ਬਲਾਕਾਂ/ਬੂਥਾਂ ਦਾ ਦੌਰਾ ਕਰਕੇ ਰਜਿਸਟ੍ਰੇਸ਼ਨ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਨਾਮਜ਼ਦਗੀ ਦਾ ਕੰਮ ਹਰ ਬੂਥ ਪੱਧਰ 'ਤੇ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ, ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰਾਸਤ ਏ ਖ਼ਾਲਸਾ ਅਤੇ ਨੰਗਲ ਵਿਖੇ ਵੱਖ-ਵੱਖ ਥਾਵਾਂ 'ਤੇ ਟੀਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ | ਇਸ ਮੌਕੇ ਐਸ.ਡੀ.ਐਮ. ਸੁਖਪਾਲ ਸਿੰਘ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਡੀ.ਐਸ.ਪੀ. ਜਸ਼ਨਦੀਪ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਬਲਾਕ ਸੰਮਤੀ ਚੇਅਰਮੈਨ ਨੰਗਲ ਮਮਤਾ ਦੇਵੀਂ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸਰਪੰਚ ਗੁਰਵਿੰਦਰ ਕੌਰ ਸੇਖੋਂ, ਰਾਜਪਾਲ ਮੋਹੀਵਾਲ, ਲੱਕੀ ਕਪਿਲਾ, ਦੀਪਕ ਆਂਗਰਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸੁਨੀਲ ਅਡਵਾਲ, ਸਰਪੰਚ ਰਿਤਾ ਬਾਲਾ, ਸਰਪੰਚ ਸੋਨੀਆ ਰਾਣਾ, ਦਲਿਤ ਬੋਰਡ ਮੈਂਬਰ ਦਲੀਪ ਹੰਸ, ਸਾਬਕਾ ਚੇਅਰਮੈਨ ਰਕੇਸ਼ ਚੌਧਰੀ, ਬਲਾਕ ਪ੍ਰਧਾਨ ਨਿਤਿਨ ਪੁਰੀ, ਸਰਪੰਚ ਰੋਕੀ ਸੁਖਸਾਲ, ਬਲਾਕ ਪ੍ਰਧਾਨ ਰਕੇਸ਼ ਵਰਮਾ, ਗੁਰਪ੍ਰੀਤ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਵੱਖ-ਵੱਖ ਥਾਈਾ ਡਾ. ਅੰਬੇਡਕਰ ਜੈਅੰਤੀ ਮਨਾਈ
Ad Position 24