11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਿੱਖਿਆ ਸੰਕਲਪ ਸਮਾਗਮ 19 ਨੂੰ ਸਕੂਲ ਆਫ਼ ਐਮੀਨੈਂਸ ਨੰਗਲ 'ਚ ਹੋਵੇਗਾ- ਬੈਂਸ

Ad Position 21
No active advertisement
ਅਜੀਤ ਡੈਸਕ 15-04-2026
ਨੰਗਲ, 14 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਡਾ.ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਪਵਿੱਤਰ ਮੌਕੇ 'ਤੇ Tਜੈ ਭੀਮ ਜੈ ਭਾਰਤUਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ ਕੀਤਾ ਜਾ ਰਿਹਾ ਹੈ | ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਹਿੱਸਾ ਲੈਣਗੇ | ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ | ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ | ਇਹ ਜਾਣਕਾਰੀ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਇੱਥੇ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਵਕਤਾ ਸੰਬੋਧਨ ਕਰਨਗੇ, ਜੋ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼, ਉਨ੍ਹਾਂ ਦੀ ਅਡਿੱਗ ਇੱਛਾ-ਸ਼ਕਤੀ ਅਤੇ ਸੰਵਿਧਾਨ ਨਿਰਮਾਣ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਚਾਨਣ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਕੌਮੀ ਮਾਰਗ 'ਤੇ ਵਾਪਰੇ ਹਾਦਸੇ ਦੌਰਾਨ 2 ਜ਼ਖਮੀ ਅਗਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਅੰਬੇਡਕਰ ਜੈਅੰਤੀ ਮਨਾਈ <br/>
Ad Position 24