11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹੇ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਧੂਮਧਾਮ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 15-04-2026
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਖ਼ਾਲਸਾ ਪੰਥ ਸਾਜਨਾ ਦਿਵਸ
ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਪੁਰਬ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਭੋਗ ਪਵਾਏ ਗਏ | ਅਰਦਾਸ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਉਪਰੰਤ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਮੁੱਖ ਵਾਕ ਲਿਆ | ਸਮਾਗਮ 'ਚ ਸ਼ਾਮਿਲ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਭ ਤੋਂ ਪਹਿਲਾ ਵਿਸਾਖੀ ਦਾ ਤਿਉਹਾਰ ਮਨਾਉਣ ਦੀ ਪ੍ਰੰਪਰਾ ਦਾ ਆਰੰਭ ਤੀਜੀ ਜੋਤ ਸ੍ਰੀ ਗੁਰੂ ਅਮਰਦਾਸ ਜੀ ਨੇ ਗੋਇੰਦਵਾਲ ਸਾਹਿਬ ਦੀ ਪਾਵਨ ਧਰਤੀ ਤੋਂ ਕੀਤੀ ਸੀ | ਸ੍ਰੀ ਅਨੰਦਪੁਰ ਸਾਹਿਬ ਦੇ ਇਸ ਪਾਵਨ ਅਤੇ ਪਵਿੱਤਰ ਅਸਥਾਨ ਤੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਗਤ ਗੁਰੂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕਰੀਬ 240 ਸਾਲ ਪਹਿਲਾ ਪੰਥ ਦੀ ਕੀਤੀ ਆਰੰਭਤਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ 1699 ਦੀ ਵਿਸਾਖੀ ਨੂੰ ਮਜਲੂਮ ਦੀ ਰੱਖਿਆ, ਜਬਰ ਅਤੇ ਜੁਲਮ ਦਾ ਖਾਤਮਾ ਕਰਨ ਲਈ ਇੱਕ ਮਰਜੀਵੜੀ ਕੌਮ 'ਖ਼ਾਲਸਾ ਪੰਥ' ਦੀ ਸਾਜਨਾ ਕਰਕੇ ਇਕ ਨਿਰਮਲਾ ਪੰਥ ਚਲਾਇਆ ਸੀ ਤੇ ਆਪ ਵੀ ਅੰਮਿ੍ਤਪਾਨ ਕਰਕੇ ਇਸੇ ਖ਼ਾਲਸਾ ਪੰਥ 'ਚ ਸ਼ਾਮਿਲ ਹੋਏ ਸਨ | ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੱਖ ਪੰਥ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੀਆਂ ਸਮੁੱਚੀਆਂ ਰਾਜਸੀ, ਧਾਰਮਿਕ ਅਤੇ ਸਮਾਜਿਕ ਧਿਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦਿਆਂ 'ਏਕ ਪਿਤਾ ਏਕਸ ਕੇ ਹਮ ਬਾਰਿਕ' ਦਾ ਸਿਧਾਂਤ 'ਤੇ ਚੱਲਣ ਲਈ ਕਿਹਾ | ਉਨ੍ਹ ਾਂ ਕਿਹਾ ਕਿ ਅੱਜ ਸਿੱਖ ਪੰਥ ਦੀ ਸਰਬਉਚਤਾ ਦਾ ਦਿਨ ਵੀ ਹੈ | ਹਰ ਸਿੱਖ ਨੂੰ ਆਪਣੇ ਬੱਚਿਆਂ ਦਾ ਨਾਂਅ ਨਾਲ ਗੁਰੂ ਸਾਹਿਬਾਨ ਜੀ ਵਲੋਂ ਬਖਸ਼ੀ ਵਖਰੀ ਪਹਿਚਾਣ ਵਾਲੇ ਸਬਦ 'ਸਿੰਘ ਅਤੇ ਕੌਰ' ਜ਼ਰੂਰ ਲਗਾਵੇ | ਉਨ੍ਹ ਾਂ ਕਿਹਾ ਕਿ ਗੁਰੂ ਸਾਹਿਬਾਨ ਜੀ ਦੀਆਂ ਬੇਅਦਬੀਆਂ ਨੂੰ ਠੱਲ ਪਾਉਣ ਲਈ ਪੰਥ ਸੁਚੇਤ ਹੋਵੇ ਤੇ ਪਹਿਰੇਦਾਰੀ ਕਰੇ | ਜੇ ਸਿੱਖ ਸੁਚੇਤ ਨਾ ਹੋਏ ਤਦ ਬੇਅਦਬੀਆਂ ਦਾ ਕੋਈ ਹੱਲ ਨਹੀਂ ਹੋਵੇਗਾ | ਸਰਕਾਰ ਵਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਬਿੱਲ 'ਤੇ ਬੋਲਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਕਾਨੂੰਨ ਦੋਸ਼ੀਆਂ ਖਿਲਾਫ ਬਣੇ | ਉਨ ਾਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਪੰਥ ਵਿਰੋਧੀਆਂ ਦੀ ਪਹਿਚਾਣ, ਬੰਦੀ ਸਿੰਘਾਂ ਨਾਲ ਇਨਸਾਫ ਕਰਨ ਅਤੇ ਸਿੱਖਾਂ ਨੂੰ ਆਪਣੇ ਬਾਗ ਪਰਿਵਾਰ ਵੱਡੇ ਕਰਨ ਦਾ ਸੰਦੇਸ਼ ਵੀ ਦਿੱਤਾ | ਉਨ੍ਹਾਂ ਸਮਾਗਮ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਖ਼ਾਲਸਾ ਸਾਜਨਾ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ | ਤਖ਼ਤ ਸਾਹਿਬ ਵਿਖੇ ਸੰਗਤਾਂ ਲਈ ਅੰਮਿ੍ਤ ਵੇਲੇ ਤੋਂ ਲਗਾਤਾਰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਤਖ਼ਤ ਸਾਹਿਬ ਵਿਖੇ ਚੱਲ ਰਹੇ ਖ਼ਾਲਸਾ ਸਾਜਨਾ ਦਿਵਸ ਸਮਾਗਮ 'ਚ ਗਿਆਨੀ ਰਣਜੀਤ ਸਿੰਘ ਗੋਹਰ ਏ ਮਸ਼ਕੀਨ ਸਾਬਕਾ ਸਿੰਘ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗੁਰੂ ਘਰ ਦੇ ਕੀਰਤਨੀਏ ਭਾਈ ਗੁਰਮੀਤ ਸਿੰਘ 'ਸਾਂਤ', ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਆਦਿ ਤੋਂ ਇਲਾਵਾ ਪੰਥ ਪ੍ਰਸਿੱਧ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਮਤਿ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਉਕਤ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਐਡਵੋਕੇਟ ਜਸਵੀਰ ਸਿੰਘ ਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਸੀ: ਅਕਾਲੀ ਆਗੂ ਜਥੇਦਾਰ ਮੋਹਣ ਸਿੰਘ ਢਾਹੇ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਦੇਬੀ ਬੀਕਾਪੁਰ, ਹਰਦੇਵ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਇੰਜੀ: ਚੰਦਰਪਾਲ ਸਿੰਘ, ਬਲਜਿੰਦਰ ਸਿੰਘ ਜੇ.ਈ., ਮੀਤ ਮੈਨੇਜਰ ਭੁਪਿੰਦਰ ਸਿੰਘ, ਦਵਿੰਦਰ ਸਿੰਘ ਢਿੱਲੋਂ ਆਦਿ ਸੰਗਤਾਂ ਹਾਜ਼ਰ ਸਨ |
ਰੂਪਨਗਰ, (ਸਤਨਾਮ ਸਿੰਘ ਸੱਤੀ/ਗੁਰਪ੍ਰੀਤ ਸਿੰਘ ਹੁੰਦਲ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਰੂਪਨਗਰ ਜ਼ਿਲ੍ਹੇ ਵਿਚ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੱਖ-ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ ਅਤੇ ਧਾਰਮਿਕ ਸਮਾਗਮਾਂ 'ਚ ਸ਼ਾਮਿਲ ਹੋਈਆਂ | ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਟਿੱਬੀ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਗੁਰੂ ਘਰ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਅਤੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਚਕਾਂ ਵਲੋਂ ਗੁਰੂ ਇਤਿਹਾਸ ਸਾਂਝਾ ਕੀਤਾ ਗਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਨੇ ਸੰਗਤਾਂ ਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ,
ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ, ਗੁਰਦੁਆਰਾ ਗੁਰੂਗੜ੍ਹ ਸਦਾ ਵਰਤ ਸਮੇਤ ਇਲਾਕੇ ਦੇ ਹੋਰ ਗੁਰੂ ਘਰਾਂ ਵਿਚ ਵੀ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਨਿਸ਼ਾਨ ਸਾਹਿਬ ਚੜ੍ਹਾਏ ਗਏ |
ਗੁਰਦੁਆਰਾ ਸਿੰਘ ਸਭਾ ਵਲੋਂ ਨਗਰ ਕੀਰਤਨ ਸਜਾਇਆ
ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰਦੁਆਰਾ ਸਿੰਘ ਸਭਾ ਵਲੋਂ ਅੰਮਿ੍ਤ ਵੇਲੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਟਿੱਬੀ ਸਾਹਿਬ ਕਲਗੀਧਰ ਕੰਨਿਆ ਪਾਠਸ਼ਾਲਾ ਤੋਂ ਸ਼ੁਰੂ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ ਜਦਕਿ ਫੁੱਲਾਂ ਨਾਲ ਸਜੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ | ਰਸਤੇ ਵਿਚ ਸੰਗਤਾਂ ਵਲੋਂ ਲੰਗਰਾਂ ਅਤੇ ਹੋਰ ਵਸਤਾਂ ਦੇ ਸਟਾਲ ਲਗਾ ਕੇ ਸੇਵਾ ਕੀਤੀ ਗਈ | ਅਕਾਲ ਪੁਰਖ ਕੀ ਫੌਜ ਦੇ ਗਤਕਾ ਜੱਥਿਆਂ ਨੇ ਗਤਕੇ ਦੇ ਜੌਹਰ ਦਿਖਾਏ | ਨਗਰ ਕੀਰਤਨ ਉਪਰੰਤ ਗੁਰਮਤਿ ਦੀਵਾਨ ਸਜਾਇਆ ਗਿਆ, ਜਿਸ ਵਿਚ ਪੰਥਕ ਵਿਦਵਾਨ ਰਜਿੰਦਰ ਸਿੰਘ ਨੰਨੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚਰਨ ਸਿੰਘ ਭਾਟੀਆ, ਪਰਮਜੀਤ ਸਿੰਘ ਮੱਕੜ, ਇੰਦਰ ਪਾਲ ਸਿੰਘ ਰਾਜੂ ਸਤਿਆਲ, ਮਨਿੰਦਰ ਪਾਲ ਸਿੰਘ ਸਾਹਨੀ, ਮਨਜਿੰਦਰ ਸਿੰਘ ਧਨੋਆ, ਕੁਲਵੰਤ ਸਿੰਘ ਸੈਣੀ, ਐਡਵੋਕੇਟ ਸੂਰਜ ਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ 'ਚ ਸਮਾਗਮ
ਰੂਪਨਗਰ-ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਨੇ ਅਨੰਦਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਸੇਵਾਦਾਰ ਮਨਿੰਦਰਪਾਲ ਸਿੰਘ ਸਾਹਨੀ ਨੇ ਖ਼ਾਲਸਾ ਸਾਜਨਾ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਹਰਵਿੰਦਰ ਸਿੰਘ ਮਰਵਾਹਾ, ਸੁਖਵਿੰਦਰ ਸਿੰਘ, ਆਰ.ਐਨ. ਮੋਦਗਿਲ, ਮਹਿੰਦਰ ਜੈਨ, ਹਰਭਜਨ ਸਿੰਘ, ਸੁਰਿੰਦਰ ਸਿੰਘ, ਸਨਪ੍ਰੀਤ ਸਿੰਘ ਮਰਵਾਹਾ, ਭਾਈ ਸ਼ਿਵਮ ਸਿੰਘ, ਭਾਈ ਹਰਸ਼ਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ |
ਵਿਸਾਖੀ ਮੌਕੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਸਾਹਿਬ ਵਿਖੇ ਖ਼ੂਨਦਾਨ ਕੈਂਪ
ਰੂਪਨਗਰ-ਵਿਸਾਖੀ ਦੇ ਸ਼ੁੱਭ ਅਵਸਰ 'ਤੇ ਸੰਤ ਬਾਬਾ ਅਵਤਾਰ ਸਿੰਘ ਦੀ ਸਰਪਰਸਤੀ ਹੇਠ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਨ ਸਾਹਿਬ ਟਿੱਬੀ ਸਾਹਿਬ ਵਿਖੇ ਲਾਈਫ ਲਾਈਨ ਬਲੱਡ ਡੋਨਰ ਸੋਸਾਇਟੀ ਅਤੇ ਰੋਟਰੀ ਕਲੱਬ ਰੋਪੜ ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੌਰਾਨ ਖੂਨਦਾਨੀਆਂ ਨੂੰ ਸੰਤ ਬਾਬਾ ਅਵਤਾਰ ਸਿੰਘ, ਡਾ. ਆਰ.ਐਸ. ਪਰਮਾਰ, ਸੁਧੀਰ ਸ਼ਰਮਾ ਪ੍ਰਧਾਨ ਰੋਟਰੀ ਕਲੱਬ, ਅੰਕੁਰ ਵਾਹੀ ਸੈਕਟਰੀ, ਚੇਤਨ ਅਗਰਵਾਲ ਅਤੇ ਹਰਮਿੰਦਰ ਸਿੰਘ ਵਾਲੀਆ ਵਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ: ਮਨੀਸ਼ ਰਾਏ ਦੀ ਅਗਵਾਈ ਹੇਠ ਰੋਟਰੀ ਬਲੱਡ ਬੈਂਕ ਅਤੇ ਅਲਫਾ ਬਲੱਡ ਬੈਂਕ ਸੁਰਜੀਤ ਹਸਪਤਾਲ ਦੀ ਟੀਮ ਵਲੋਂ ਕੈਂਪ ਦੌਰਾਨ 91 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸੁਰਮਖ ਸਿੰਘ ਬਬਾਨੀ, ਯਸ਼ਵੰਤ ਬੱਸੀ, ਗੁਰਬਚਨ ਸਿੰਘ ਸੋਢੀ, ਪਿ੍ੰਸੀਪਲ ਅਵਤਾਰ ਸਿੰਘ, ਪਿ੍ੰਸੀਪਲ ਜਗਜੀਤ ਸਿੰਘ, ਚਰਨਜੀਤ ਚੰਨੀ, ਬਲਵਿੰਦਰ ਸੋਹਲ, ਸਤੀਸ਼ ਮੌਰਿਆ, ਰਣਜੀਤ ਸਿੰਘ ਟਰੈਫਿਕ ਪੁਲਿਸ, ਚੰਦਨ ਵਰਮਾ ਸਮੇਤ ਹੋਰ ਹਾਜ਼ਰ ਸਨ | ਕੈਂਪ ਨੂੰ ਸਫਲ ਬਣਾਉਣ ਵਿਚ ਕਵਲਜੀਤ ਸਿੰਘ ਪ੍ਰਧਾਨ ਲਾਈਫ ਲਾਈਨ ਬਲੱਡ ਸੋਸਾਇਟੀ, ਅਨਵੀਰ ਸਿੰਘ ਬੈਂਸ, ਰੁਪਿੰਦਰ ਸਿੰਘ ਉਬਰਾਏ, ਪੰਕਜ ਢੱਲ, ਗੁਰਦੀਪ ਸਿੰਘ ਹੁਸੈਨਪੁਰ, ਹਰਜੋਤ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ ਸੈਣੀ ਆਦਿ ਨੇ ਯੋਗਦਾਨ ਪਾਇਆ |
ਨੰਗਲ ਵਿਖੇ ਸਮਾਗਮ-
ਨੰਗਲ ਤੋਂ ਗੁਰਪ੍ਰੀਤ ਸਿੰਘ ਗਰੇਵਾਲ ਅਨੁਸਾਰ-ਨੰਗਲ ਅਤੇ ਇਸ ਦੇ ਆਸੇ ਪਾਸੇ ਦੇ ਇਲਾਕੇ 'ਚ ਵਿਸਾਖੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਬਰਮੋਤੀ ਮੰਦਰ 'ਚ ਮੱਥਾ ਟੇਕਿਆ ਅਤੇ ਦਰਿਆ ਸਤਲੁਜ 'ਚ ਡੁਬਕੀ ਲਗਾਈ | ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ, ਗੁਰਦੁਆਰਾ ਘਾਟ ਸਾਹਿਬ, ਸ਼ਿਵ ਮੰਦਰ, ਮਾਤਾ ਜਾਲਫਾ ਮੰਦਰ 'ਚ ਸਜਦਾ ਕੀਤਾ | ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ ਕੰਢੇ ਲੱਗੇ ਵਿਸਾਖੀ ਮੇਲੇ 'ਚ ਲੋਕਾਂ ਦੀ ਕਾਫੀ ਭੀੜ ਸੀ |
ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ
ਬੇਲਾ ਤੋਂ ਮਨਜੀਤ ਸਿੰਘ ਸੈਣੀ-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ, ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਮਾਡਲ ਪ੍ਰਦਰਸ਼ਨੀ, ਕਵਿਸ਼ਰੀ, ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ ਗਏ | ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਮੁੱਖ ਰੱਖਦੇ ਹੋਏ ਸਕੂਲ ਵਲੋਂ ਗੁਰਮਤਿ ਅਨੁਸਾਰ ਧਾਰਮਿਕ ਮਾਡਲ ਪ੍ਰਦਰਸ਼ਨੀ ਲਗਾਈ ਗਈ | ਜਿਸ ਨੂੰ ਸੰਗਤਾਂ ਦਾ ਭਰਪੂਰ ਹੁੰਗਾਰਾ ਮਿਲਿਆ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਬੜੀ ਲਗਨ ਅਤੇ ਉਤਸ਼ਾਹ ਪੂਰਵਕ ਭਾਗ ਲਿਆ | ਇਸ ਪ੍ਰਦਰਸ਼ਨੀ ਦੇ ਦੌਰਾਨ ਪੰਜ ਕਕਾਰ, ਪਾਹੁਲ (ਅੰਮਿ੍ਤ ਸੰਚਾਰ), ਖੰਡੇ ਬਾਟੇ ਦੇ ਅੰਮਿ੍ਤ ਦੀ ਮਹੱਤਤਾ ਅਤੇ ਸਕੂਲ ਦੀਆਂ ਧਾਰਮਿਕ ਗਤੀਵਿਧੀਆਂ ਸਬੰਧੀ ਸੁੰਦਰ ਅਤੇ ਗਿਆਨ ਵਰਧਕ ਪ੍ਰਦਰਸ਼ਨ ਪੇਸ਼ ਕੀਤੇ ਗਏ | ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿੱਖ ਇਤਿਹਾਸ ਅਤੇ ਧਾਰਮਿਕ ਮੁੱਲਾਂ ਪ੍ਰਤੀ ਜਾਗਰੁਕਤਾ ਪੈਦਾ ਕਰਨਾ ਅਤੇ ਉਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨਾ ਸੀ | ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਵਾਰਾਂ, ਕਵਿਤਾਵਾਂ, ਗਤਕਾ ਅਤੇ ਧਾਰਮਿਕ ਪ੍ਰਦਰਸ਼ਨੀਆਂ ਰਾਹੀਂ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜਿਆ ਸੁਨੇਹਾ ਪ੍ਰਸਤੁਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਕੁਲਦੀਪ ਸਿੰਘ ਜੀ ਗੜਗੱਜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ | ਇਸ ਗੁਰਮਤਿ ਸਮਾਗਮ ਦੌਰਾਨ ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋ, ਡੀ.ਪੀ. ਜਸਵੰਤ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਦਸਤਾਰ ਮੁਕਾਬਲੇ ਕਰਵਾਏ
ਨੂਰਪੁਰ ਬੇਦੀ ਤੋਂ ਰਾਜੇਸ਼ ਚੌਧਰੀ ਤਖ਼ਤਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਔਲਖ ਦੀ ਅਗਵਾਈ ਹੇਠ ਅੱਜ ਪਿੰਡ ਮੁੰਨੇ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਇਸ ਮੌਕੇ 11 ਤੋਂ 15 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਵਿਚ ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿਚ ਨਵਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ ਪਿੰਡ ਸਰਾਂ ਨੇ ਪਹਿਲਾ, ਸੁਖਮਨ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਭਲਾਣ ਜਦਕਿ ਸਾਹਿਬਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਅਬਿਆਣਾ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ | ਇਸੇ ਤਰ੍ਹਾਂ 16 ਤੋਂ 20 ਸਾਲ ਦੀ ਉਮਰ ਵਰਗ ਵਿਚ ਜਸ਼ਨਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਦਿਲਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਜਿੰਦਵੜੀ ਨੇ ਦੂਜਾ ਅਤੇ ਜਸਕਰਨ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਕਲਮਾ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਿਲ ਕੀਤੇ | ਮੁਕਾਬਲੇ ਦੌਰਾਨ ਜੱਜਾਂ ਦੀ ਭੂਮਿਕਾ ਪਰਮਜੀਤ ਸਿੰਘ ਸਿੰਘਪੁਰ, ਸੁਖਵਿੰਦਰ ਸਿੰਘ ਘਨੌਲੀ, ਸਰਬਜੀਤ ਸਿੰਘ ਭੋਗੀਪੁਰ, ਗਗਨਦੀਪ ਸਿੰਘ ਕਲਮਾ ਅਤੇ ਮਨਪ੍ਰੀਤ ਸਿੰਘ ਢਾਹਾਂ ਵਲੋਂ ਨਿਭਾਈ ਗਈ | ਇਸ ਮੌਕੇ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਦਸਤਾਰ ਸਿਰਫ਼ ਇਕ ਪਹਿਰਾਵਾ ਨਹੀਂ, ਸਗੋਂ ਸਿੱਖੀ ਦੀ ਸ਼ਾਨ ਅਤੇ ਪਛਾਣ ਹੈ, ਜਿਸਨੂੰ ਹਰ ਨੌਜਵਾਨ ਨੂੰ ਗਰਵ ਨਾਲ ਅਪਣਾਉਣਾ ਚਾਹੀਦਾ ਹੈ | ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਗੁਰਚਰਨ ਸਿੰਘ ਮੁੰਨੇ, ਦਰਸ਼ਨ ਸਿੰਘ ਮੁੰਨੇ, ਪਰਮਜੀਤ ਸਿੰਘ ਅਬਿਆਣਾ, ਸੁੱਚਾ ਸਿੰਘ ਚਨੌਲੀ, ਬਾਬਾ ਜਗਤ ਸਿੰਘ ਮੁੰਨੇ, ਰਾਮ ਸਿੰਘ ਸਾਬਕਾ ਸਰਪੰਚ ਅਤੇ ਮਨਮੋਹਨ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ | ਸਮਾਗਮ ਦੇ ਅੰਤ 'ਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |
ਭੋਰਾ ਸਾਹਿਬ ਵਿਖੇ ਲਗਾਇਆ ਗੁਰਦੁਆਰਾ ਹੈੱਡ ਦਰਬਾਰ ਵਲੋਂ ਵੱਖ-ਵੱਖ ਪਕਵਾਨਾਂ ਦਾ ਲੰਗਰ
ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨੈਲ ਸਿੰਘ ਅਨੁਸਾਰ- ਖ਼ਾਲਸਾ ਸਾਜਨਾ ਦਿਵਸ਼ ਵਿਸਾਖੀ ਮੌਕੇ ਇਤਿਹਾਸਕ ਗੁਰਦੁਆਰਾ ਗੁਰੂ-ਕੇ-ਮਹਿਲ ਭੋਰਾ ਸਾਹਿਬ ਵਿਖੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਲੋਂ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਪਕਵਾਨਾਂ ਦਾ ਸਲਾਨਾ ਲੰਗਰ ਲਗਾਇਆ ਗਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ ਵਲੋਂ ਲੰਗਰ ਦੀ ਅਰੰਭਤਾ ਦੀ ਅਰਦਾਸ ਕੀਤੀ ਗਈ | ਜਦੋਂਕਿ ਕਾਰ ਸੇਵਾ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਲੋਂ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਦੀ ਇਮਾਰਤ ਦੀ ਕਾਰ ਸੇਵਾ ਕੀਤੀ ਗਈ ਸੀ | ਇਸ ਤੋਂ ਬਿਨਾਂ ਸੰਤਾਂ ਮਹਾਂ ਪੁਰਸ਼ਾਂ ਵਲੋਂ ਲਗਾਤਾਰ ਲੰਗਰਾਂ ਦੀ ਸੇਵਾ ਵੀ ਕੀਤੀ ਜਾਂਦੀ ਹੈ | ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੀ ਵਧਾਈ ਦਿੱਤੀ, ਉੱਥੇ ਹੀ ਸੰਗਤ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਇਸ ਮੌਕੇ ਮਾਸਟਰ ਦਵਿੰਦਰ ਸਿੰਘ ਬਾਲਾ, ਬਾਬਾ ਜਗਤਾਰ ਸਿੰਘ, ਜਸਵੀਰ ਸਿੰਘ ਮਟੌਰ, ਗੁਰਿੰਦਰ ਸਿੰਘ, ਹੈਪੀ ਸਿੰਘ, ਮੈਨੇਜਰ ਹਰਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਦੀਪ ਸਿੰਘ, ਪਰਵਿੰਦਰ ਸਿੰਘ, ਸੁਖਮਨ ਸਿੰਘ, ਗੁਰਤੇਜ਼ ਸਿੰਘ, ਨਿਰੰਜਣ ਸਿੰਘ, ਸੰਤੋਖ ਸਿੰਘ, ਰਵਿੰਦਰ ਸਿੰਘ, ਅਮਰਜੀਤ ਸਿੰਘ ਪਰਮਿੰਦਰ ਸਿੰਘ ਲਾਡਲ, ਦਿਲਬਾਗ ਸਿੰਘ, ਜਗਦੀਪ ਸਿੰਘ ਜੱਗੀ, ਮਨਜੋਤ ਸਿੰਘ, ਅਮਰੀਕ ਸਿੰਘ, ਰਾਜ ਕੁਮਾਰ, ਤਰਨਪ੍ਰੀਤ ਸਿੰਘ, ਅਜੈ ਕੁਮਾਰ, ਮਦਨ ਲਾਲ ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਕਿਰਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਨਰਿੰਦਰ ਸਿੰਘ ਦੇ ਹਜ਼ੂਰੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸਮੇਤ ਇੱਥੋਂ ਦੇ ਸਮੂਹ ਗੁਰੂ ਘਰਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਸਬੰਧੀ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਚੌਂਕ ਵਿਚ ਜਲੇਬੀਆਂ, ਦੁੱਧ, ਮਨਚੂਰੀਅਨ, ਪਨੀਰ ਟਿੱਕਾ, ਕੜੀ ਚਾਵਲ ਆਦਿ ਦੇ ਲੰਗਰ ਲਗਾਏ ਹੋਏ ਸਨ ਤੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਹੋਈ ਸੀ | ਇਸੇ ਤਰਾਂ ਨੇੜਲੇ ਪਿੰਡ ਸੰਧੂਆਂ, ਗੁਰਦੁਆਰਾ ਸ੍ਰੀ ਦਸਮੇਸ਼ ਗੜ੍ਹ ਸਾਹਿਬ ਭੈਰੋ ਮਾਜਰਾ, ਭੋਜੇਮਾਜਰਾ, ਭੱਕੂਮਾਜਰਾ, ਦੁੱਗਰੀ, ਕੋਟਲੀ, ਰੌਲੂਮਾਜਰਾ, ਸ਼ਾਂਤਪੁਰ, ਬਸੀ ਗੁੱਜਰਾਂ, ਧੋਲਰਾਂ, ਕੀੜੀ ਅਫਗਾਨਾ, ਕਤਲੌਰ, ਸੈਦਪੁਰ ਆਦਿ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਮਨਾਏ ਗਏ |
ਧਾਮ ਝਾਂਡੀਆਂ ਕਲਾਂ ਦੇ ਮਾਨਸਰੋਵਰ ਵਿਖੇ ਸਮਾਗਮ
ਨੂਰਪੁਰ ਬੇਦੀ ਤੋਂ ਵਿੰਦਰਪਾਲ ਝਾਂਡੀਆਂ ਅਨੁਸਾਰ-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀਯ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾਨੰਦ ਮਹਾਰਾਜ ਭੂਰੀਵਾਲਿਆਂ ਵਲੋਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ਼ਿਵਾਲਿਕ ਦੀ ਘੋਰ ਰਮਣੀਕ ਪਹਾੜੀਆਂ ਦੀ ਗੋਦ, 'ਚ ਬਣਾਏ ਗਏ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਮਾਨਸਰੋਵਰ ਵਿਖੇ ਸਮੂਹ ਸੰਗਤਾਂ ਵਲੋ ਅੱਜ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਧਾਰਮਿਕ ਸਮਾਗਮ ਕਰਵਾਇਆ ਅਤੇ ਸੰਗਤਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਭ ਤੋਂ ਪਹਿਲਾਂ ਸਰੋਵਰ 'ਤੇ ਸੰਗਤਾਂ ਵਲੋਂ ਜਲ ਦੇਵਤਾ ਦੀ ਪੂਜਾ ਅਰਚਨਾ ਕੀਤੀ ਗਈ, ਉਪਰੰਤ ਮੰਗਲਾਚਰਣ ਸ਼ਬਦ ਦਾ ਉਚਾਰਨ ਕਰਕੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਦੌਰਾਨ ਸੰਗਤਾਂ ਵਲੋਂ ਸਰੋਵਰ ਵਿਚ ਡੁਬਕੀਆਂ ਲਗਾ ਕੇ ਪਵਿੱਤਰ ਇਸ਼ਨਾਨ ਕੀਤਾ ਗਿਆ | ਇਸ ਮੌਕੇ ਧਾਰਮਿਕ ਗਾਇਕ ਪੰਮਾ ਝਾਂਡੀਆਂ ਨੇ ਸਤਿਗੁਰੂ ਭੂਰੀਵਾਲਿਆ ਦੇ ਧਾਰਮਿਕ ਸ਼ਬਦ ਗਾ ਕੇ ਸਮਾਗਮ ਨੂੰ ਪੂਰਾ ਭਗਤੀਮਈ ਬਣਾ ਦਿੱਤਾ | ਇਸ ਮੌਕੇ ਸਰਪੰਚ ਸ਼ਿਵਜੀ ਚੌਹਾਨ, ਬਲਜੀਤ ਮੀਲੂ, ਠੇਕੇਦਾਰ ਕਿਸ਼ਨ ਲਾਲ, ਭਜਨ ਲਾਲ ਚੌਹਾਨ, ਰਾਧੇ ਚੌਹਾਨ, ਰਾਹੁਲ ਚੌਧਰੀ, ਚੇਤ ਮੀਲੂ, ਅਮਰਜੀਤ ਚੌਹਾਨ, ਨਰੇਸ਼ ਚੌਹਾਨ, ਪਰਮਜੀਤ ਕਾਲਾ, ਕੁਲਵਿੰਦਰ ਕਾਲਾ, ਦੇਸ ਰਾਜ, ਪ੍ਰੇਮ ਚੰਦ ਆਦਿ ਸੰਗਤਾਂ ਹਾਜ਼ਰ ਸਨ |
ਕੋਤਵਾਲੀ ਸਾਹਿਬ ਵਿਖੇ ਵਿਸਾਖੀ ਮੌਕੇ ਗੁਰਮਤਿ ਸਮਾਗਮ
ਮੋਰਿੰਡਾ ਤੋਂ ਪਿ੍ਤਪਾਲ ਸਿੰਘ ਅਨੁਸਾਰ-ਡੇਰਾ ਕਾਰ ਸੇਵਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਬੀਬੀ ਰਵਿੰਦਰ ਕੌਰ ਤਰਨਤਾਰਨ ਵਾਲੇ, ਭਾਈ ਹਰਦੀਪ ਸਿੰਘ ਲੁਧਿਆਣਾ ਵਾਲੇ, ਭਾਈ ਗੁਰਜੀਤ ਸਿੰਘ ਬੈਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੇਵਕ ਸਿੰਘ ਕੰਵਲ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਮਨੈਲੀ ਆਦਿ ਨੇ ਆਪਣੇ ਜਥਿਆਂ ਨਾਲ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਗੁਰਬਾਣੀ ਨਾਲ ਜੁੜਨ, ਅੰਮਿ੍ਤ ਛਕਣ,ਕਿਰਤ ਕਰਨ, ਵੰਡ ਛਕਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਡੇਰਾ ਕਾਰ ਸੇਵਾ ਮੁਖੀ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਅਤੇ ਪ੍ਰਬੰਧਕਾਂ ਵਲੋਂ ਹਾਜ਼ਰੀ ਭਰਨ ਵਾਲੇ ਜਥਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਰੌਣੀ, ਕਰਨੈਲ ਸਿੰਘ ਜੀਤ ਵਾਇਸ ਚੇਅਰਮੈਨ ਪੀ ਏ ਡੀ ਬੈਂਕ, ਜਥੇਦਾਰ ਜਗਜੀਤ ਸਿੰਘ ਰਤਨਗੜ੍ਹ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਜੁਝਾਰ ਸਿੰਘ ਮਾਵੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ, ਸ਼ੇਰ ਸਿੰਘ ਡੂਮਛੇੜੀ, ਹਰਮਿੰਦਰ ਸਿੰਘ ਲੱਕੀ, ਗੁਰਮੁੱਖ ਸਿੰਘ ਸੰਤ ਨਗਰ, ਹਰਦੀਪ ਸਿੰਘ ਅਨੰਦ, ਹਰਬੰਸ ਸਿੰਘ ਕਾਲਾ ਸਮਾਣਾ, ਜਥੇਦਾਰ ਜੋਗਿੰਦਰ ਸਿੰਘ ਬੰਗੀਆਂ ਸਾਬਕਾ ਮੈਂਬਰ ਬਲਾਕ ਸੰਮਤੀ ਮੋਰਿੰਡਾ, ਮੈਨੇਜਰ ਭਰਭੂਰ ਸਿੰਘ, ਨਵਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਬਾਲਸੰਡਾ, ਬਾਬਾ ਕੇਸਰ ਸਿੰਘ ਮਨੈਲੀ, ਮਾਂ ਹਾਕਮ ਸਿੰਘ, ਗੁਰਮੀਤ ਸਿੰਘ ਕਾਂਝਲਾ, ਸੂਬੇਦਾਰ ਦਰਸ਼ਨ ਸਿੰਘ, ਭਾਗ ਸਿੰਘ, ਭੁਪਿੰਦਰ ਸਿੰਘ, ਸਿਮਰਨ ਸਿੰਘ, ਆਦਿ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਕੌਮੀ ਮਾਰਗ 'ਤੇ ਵਾਪਰੇ ਹਾਦਸੇ ਦੌਰਾਨ 2 ਜ਼ਖਮੀ
Ad Position 24