11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 15-04-2026
ਰੂਪਨਗਰ 'ਚ 90 ਲੱਖ ਦੀ ਲਾਗਤ ਨਾਲ ਮੁੜ ਤਿਆਰ ਕੀਤਾ ਅੰਬੇਡਕਰ ਭਵਨ ਲੋਕ ਅਰਪਿਤ
ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਰੂਪਨਗਰ ਵਿਚ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸਭ ਤੋਂ ਵੱਡੀ ਵਿਸ਼ੇਸ਼ਤਾ ਰੂਪਨਗਰ ਵਿਖੇ ਲੰਬੇ ਸਮੇਂ ਤੋਂ ਖੰਡਰ ਬਣੇ ਪਏ ਅੰਬੇਡਕਰ ਭਵਨ ਨੂੰ 90 ਲੱਖ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਕਰਕੇ ਲੋਕ ਅਰਪਿਤ ਕੀਤਾ ਜਾਣਾ ਰਿਹਾ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਨਵੇਂ ਰੂਪ ਵਿਚ ਤਿਆਰ ਕੀਤੇ ਅੰਬੇਡਕਰ ਭਵਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਵਿਕਾਸੀ ਪ੍ਰੋਜੈਕਟ ਜਾਰੀ ਰਹਿਣਗੇ |
90 ਲੱਖ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਵੀਨੀਕਰਨ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਵਲੋਂ ਨਵੇਂ ਰੂਪ ਵਿਚ ਤਿਆਰ ਕੀਤਾ ਗਿਆ ਅੰਬੇਡਕਰ ਭਵਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਵਿਧਾਇਕ ਨੇ ਦੱਸਿਆ ਕਿ ਭਵਨ ਦਾ ਨਵੀਨੀਕਰਨ ਲਗਭਗ 90 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਕਨੀਕੀ ਮਿਆਰਾਂ ਅਨੁਸਾਰ ਕੀਤਾ ਗਿਆ ਹੈ | ਇਸ ਵਿਚ ਨਵਾਂ ਫਲੋਰਿੰਗ ਸਿਸਟਮ, ਬਿਜਲੀ ਵਾਇਰਿੰਗ, ਪਾਣੀ ਸਪਲਾਈ, ਸੈਨੀਂਟੇਸ਼ਨ ਸਹੂਲਤਾਂ ਅਤੇ ਵੈਂਟੀਲੇਸ਼ਨ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ ਅਤੇ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਦੇਖਦਿਆਂ ਇਸ ਦੀ ਮੁਰੰਮਤ ਕਰਵਾਈ ਗਈ ਹੈ | ਇਸ ਮੌਕੇ ਚੇਅਰਮੈਨ ਨਗਰ ਪਰਿਸ਼ਦ ਅਸ਼ੋਕ ਵਾਹੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸੁਰਜਨ ਸਿੰਘ, ਭਾਗ ਸਿੰਘ ਮਦਾਨ, ਸ਼ਿਵ ਕੁਮਾਰ ਲਾਲਪੁਰਾ ਸਮੇਤ ਹੋਰ ਹਾਜ਼ਰ ਰਹੇ |
ਅੰਬੇਡਕਰ ਜਾਗਰਿਤੀ ਮੰਚ ਵਲੋਂ ਸ਼ਰਧਾਂਜਲੀਆਂ ਭੇਟ
ਅੰਬੇਡਕਰ ਜਾਗਰਿਤੀ ਮੰਚ ਰੂਪਨਗਰ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ ਅੰਬੇਡਕਰ ਚੌਂਕ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਬਾਬਾ ਸਾਹਿਬ ਦੇ ਆਦਮ ਕੱਦ ਬੁੱਤ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ | ਜਾਗਰਿਤੀ ਮੰਚ ਦੇ ਪ੍ਰਧਾਨ ਰਜੇਸ਼ ਬੱਗਣ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਅੰਬੇਡਕਰ ਚੌਂਕ ਨੂੰ ਹੋਰ ਸੁੰਦਰ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸੇਵਾ ਮੁਕਤ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ, ਮੁਲਾਜ਼ਮ ਆਗੂ ਜਗਦੀਸ਼ ਸਿੰਘ ਹਵੇਲੀ, ਬਨਵਾਰੀ ਲਾਲ ਮੱਟੂ, ਮਾਸਟਰ ਅਮਰੀਕ ਸਿੰਘ, ਸੁਰਜਨ ਸਿੰਘ, ਰਜੇਸ਼ਵਰ ਲਾਲੀ ਅਤੇ ਗੁਰਮੁਖ ਸਿੰਘ ਢੋਲਣ ਮਾਜਰਾ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਅਜੇ ਭੱਟੀ ਪ੍ਰਧਾਨ ਵਾਲਮੀਕੀ, ਕਿਸ਼ੋਰ ਕੁਮਾਰ ਫੌਜੀ, ਅਵਤਾਰ ਸਿੰਘ ਖਾਬੜਾ, ਸਰਪੰਚ ਪ੍ਰੇਮ ਸਿੰਘ ਫਿੱਡੇ, ਐਡਵੋਕੇਟ ਜਰਨੈਲ ਸਿੰਘ ਸੂਰਤਾਪੁਰ, ਹਰਮੇਸ਼ ਕੁਮਾਰ ਪ੍ਰਧਾਨ ਅੰਬੇਡਕਰ ਨਗਰ ਭਰਤ ਵਾਲੀਆ, ਅਜੇ ਕੁਮਾਰ ਭੱਟੀ, ਡੈਸ਼ੀ ਕੁਮਾਰ, ਹਰਪ੍ਰੀਤ ਸਿੰਘ ਸੋਨੀ ਹਵੇਲੀ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਡਾ. ਅੰਬੇਡਕਰ ਦੇ ਵਿਚਾਰ ਅੱਜ ਵੀ ਸਮਾਜ ਲਈ ਪ੍ਰੇਰਣਾਸਰੋਤ- ਵਿਧਾਇਕ ਚੱਢਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ-ਕੁਚਲੇ ਵਰਗਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਅੰਬੇਡਕਰ ਚੌਂਕ ਰੂਪਨਗਰ ਵਿਖੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਫੁੱਲਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦਾ ਜੀਵਨ ਸਮਾਨਤਾ, ਨਿਆਂ ਅਤੇ ਸਮਾਜਿਕ ਸੁਧਾਰ ਲਈ ਪ੍ਰੇਰਣਾਦਾਇਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ | ਇਸ ਮੌਕੇ ਅਸ਼ੋਕ ਵਾਹੀ, ਪਰਮਿੰਦਰ ਸਿੰਘ ਬਾਲਾ, ਸੁਰਜਨ ਸਿੰਘ, ਭਾਗ ਸਿੰਘ ਮੈਦਾਨ, ਸ਼ਿਵ ਕੁਮਾਰ ਲਾਲਪੁਰਾ, ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਕਈ ਪਤਵੰਤੇ ਮੌਜੂਦ ਸਨ |
ਡਾ. ਭੀਮਰਾਓ ਅੰਬੇਡਕਰ ਜਯੰਤੀ ਮੌਕੇ ਭਾਜਪਾ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ
ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੀ ਜਯੰਤੀ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਭਾਵਭਿੰਨੀ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਡਾ. ਅੰਬੇਡਕਰ ਜੀ ਦੀ ਮੂਰਤੀ 'ਤੇ ਫੁੱਲਮਾਲਾ ਅਰਪਿਤ ਕਰਕੇ ਕੀਤੀ ਗਈ | ਇਸ ਮੌਕੇ ਕਾਜਲਾ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲ ਕੇ ਹੀ ਸਮਾਜ ਵਿਚ ਸਮਾਨਤਾ ਅਤੇ ਨਿਆਂ ਸਥਾਪਿਤ ਕੀਤਾ ਜਾ ਸਕਦਾ ਹੈ | ਇਸ ਮੌਕੇ ਹਿੰਮਤ ਸਿੰਘ ਗਿਰਨ, ਕੇਹਰ ਸਿੰਘ, ਸੁਰੇਸ਼ ਕੁਮਾਰ ਗੋਇਲ, ਰਾਜ ਕੁਮਾਰ ਚੌਹਾਨ, ਟੋਨੀ ਵਰਮਾ, ਸੰਜੈ ਪ੍ਰਤਾਪ ਜੈਨ, ਰਾਜੀਵ ਕਿ੍ਪਲਾਨੀ ਸਮੇਤ ਹੋਰ ਕਈ ਕਾਰਕੁਨ ਮੌਜੂਦ ਰਹੇ |
ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੰਬੇਡਕਰ ਜਯੰਤੀ ਧੂਮਧਾਮ ਨਾਲ ਮਨਾਈ
ਅੰਬੇਡਕਰ ਜਯੰਤੀ ਦੇ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਵਿਚ ਹਰ ਵਰਗ, ਜਾਤ ਅਤੇ ਧਰਮ ਨੂੰ ਸਮਾਨ ਅਧਿਕਾਰ ਦਿੱਤੇ ਹਨ ਅਤੇ ਕਾਂਗਰਸ ਪਾਰਟੀ ਹਮੇਸ਼ਾ ਸੰਵਿਧਾਨ ਦੀ ਰੱਖਿਆ ਲਈ ਵਚਨਬੱਧ ਰਹੀ ਹੈ | ਇਸ ਮੌਕੇ ਰਾਣਾ ਵਿਸ਼ਵਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨ ਦੇ ਅਸੂਲਾਂ ਤਹਿਤ ਕੰਮ ਕਰਦੀ ਰਹੀ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਵਿਧਾਨ ਦੀ ਰੱਖਿਆ ਲਈ ਲੜਾਈ ਲੜ ਰਹੀ ਹੈ | ਸਮਾਗਮ ਤੋਂ ਬਾਅਦ ਕਾਂਗਰਸ ਭਵਨ ਤੋਂ ਅੰਬੇਡਕਰ ਚੌਂਕ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਕਰਮਚਾਰੀਆਂ ਵਲੋਂ ਨਿੱਘੀ ਸ਼ਰਧਾਂਜਲੀ
ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਸਮੇਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਡਾ. ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ, ਵਿਸ਼ਵ ਪੱਧਰੀ ਕਾਨੂੰਨੀ ਮਾਹਿਰ ਅਤੇ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਸਮਾਜ ਦੇ ਪਿੱਛੜੇ ਵਰਗਾਂ ਅਤੇ ਔਰਤਾਂ ਦੇ ਅਧਿਕਾਰਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਨੂੰ ਅਪਣਾ ਕੇ ਦੇਸ਼ ਦਾ ਨੌਜਵਾਨ ਤਰੱਕੀ ਦੀਆਂ ਨਵੀਆਂ ਮਿਸਾਲਾਂ ਕਾਇਮ ਕਰ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸਤਰੀਆਂ, ਮਜ਼ਦੂਰਾਂ ਵਲੋਂ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਧੂਮਧਾਮ ਨਾਲ ਮਨਾਈ
Ad Position 24